August 1, 2021

Aone Punjabi

Nidar, Nipakh, Nawi Soch

ਕੋਰੋਨਾ ਦੀ ਪੁੱਠੀ ਗਿਣਤੀ ਸ਼ੁਰੂ! ਮਈ ਵਿਚ ਪਹਿਲੀ ਵਾਰ ਸਭ ਤੋਂ ਘੱਟ ਕੇਸ

1 min read

ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਵਿਚ ਆਈ ਕਮੀ ਆਉਣ ਵਾਲੇ ਦਿਨਾਂ ਵਿਚ ਵੱਡੀ ਰਾਹਤ ਵੱਲ ਇਸ਼ਾਰਾ ਕਰ ਰਹੀ ਹੈ। ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੁਣ ਥੋੜੀ ਮੱਠੀ ਪੈਂਦੀ ਜਾਪ ਰਹੀ ਹੈ। ਦੇਸ਼ ਵਿੱਚ ਸ਼ੁੱਕਰਵਾਰ ਨੂੰ ਕਰੋਨਾ ਇਨਫੈਕਸ਼ਨ ਦੇ 3,26,098 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਮਈ ਮਹੀਨੇ ਦਾ ਸਭ ਤੋਂ ਘੱਟ ਅੰਕੜਾ ਹੈ।

ਉਸੇ ਸਮੇਂ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 3890 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ 10 ਮਈ ਨੂੰ 3 ਲੱਖ 29 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਸਨ।

ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਇੱਕ ਦਿਨ ਦੌਰਾਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 2 ਕਰੋੜ 43 ਲੱਖ 72 ਹਜ਼ਾਰ 907 ਹੋ ਗਈ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 3890 ਮੌਤਾਂ ਨਾਲ ਦੇਸ਼ ਵਿਚ ਵਾਇਰਲ ਕਾਰਨ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2 ਲੱਖ 66 ਲੱਖ 207 ਤੱਕ ਪਹੁੰਚ ਗਈ ਹੈ।

Leave a Reply

Your email address will not be published. Required fields are marked *

You may have missed