October 18, 2021

Aone Punjabi

Nidar, Nipakh, Nawi Soch

ਚੰਡੀਗੜ੍ਹ ‘ਚ ਵਧੀ ਲੌਕਡਾਊਨ ਦੀ ਮਿਆਦ, 1 ਹਫ਼ਤੇ ਹੋਰ ਜਾਰੀ ਰਹੇਗੀ ਸਖ਼ਤੀ

1 min read

ਕੋਰੋਨਾ ਦੇ ਵੱਧ ਰਹੇ ਸੰਕ੍ਰਮਣ ਨੂੰ ਘਟਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਹੀਲੇ ਕੀਤੇ ਜਾ ਰਹੇ ਹਨ ਇਸੇ ਥੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਸਖਤੀ ਕੀਤੀ ਗਈ ਹੈ ਜਿਥੇ ਪਿਛਲੇ ਕੁਝ ਹਫਤਿਆਂ ਤੋਂ ਚੰਡੀਗੜ੍ਹ ‘ਚ ਨਾਈਟ ਕਰਫਿਊ ‘ਚ ਇੱਕ ਹਫਤੇ ਲਈ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ। 

ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ਕਰਫ਼ਿਊ ਹੋਵੇਗਾ । ਇਸ ਤੋਂ ਇਲਾਵਾ ਕੋਰੋਨਾ ਕਰਫ਼ਿਊ ਦੌਰਾਨ ਗੈਰ-ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ ।

ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਕੋਵਿਡ-19 ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਮਹੀਨੇ ਦੇ ਸਿਰਫ਼ ਪਹਿਲੇ ਅੱਠ ਦਿਨਾਂ ਦੌਰਾਨ ਹੀ ਰਾਜ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 62,000 ਨਵੇਂ ਮਾਮਲੇ ਸਾਹਮਣੇ ਆਏ ਤੇ 1,300 ਵਿਅਕਤੀਆਂ ਨੂੰ ਇਸੇ ਵਾਇਰਸ ਕਰਕੇ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ।

Leave a Reply

Your email address will not be published. Required fields are marked *