ਕੋਰੋਨਾ ਮਹਾਂਮਾਰੀ ਦੌਰਾਨ ਮਦਦ ‘ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ
1 min readਦੇਸ਼ ਵਿਚ ਕੋਰੋਨਾ ਕਾਰਨ ਹਾਲਤ ਕਾਫ਼ੀ ਖ਼ਰਾਬ ਹੁੰਦੀ ਜਾ ਰਹੀ ਹੈ। ਹਰ ਦਿਨ ਲੱਖਾਂ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਕਈ ਲੋਕ ਹਨ ,ਜੋ ਇੱਕ ਦੂਜੇ ਦੀ ਮਦਦ ਵਿੱਚ ਜੁਟੇ ਹੋਏ ਹਨ। ਬਾਲੀਵੁੱਡ ਸਿਤਾਰੇ ਵੀ ਇਨ੍ਹੀਂ ਦਿਨੀਂ ਮਦਦ ਲਈ ਅੱਗੇ ਆ ਰਹੇ ਹਨ। ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਇਕ ਦੂਜੇ ਦੀ ਮਦਦ ਕਰਨ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਾਰਨ ਸਥਿਤੀ ਕਾਫ਼ੀ ਖ਼ਰਾਬ ਹੁੰਦੀ ਜਾ ਰਹੀ ਹੈ, ਲੋਕ ਇੱਕ ਦੂਜੇ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਬੈੱਡ , ਆਕਸੀਜਨ ਆਦਿ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ਰਾਹੀਂ ਬਹੁਤ ਸਾਰੀਆਂ ਚੀਜ਼ਾਂ ਸ਼ੇਅਰ ਕਰ ਰਹੇ ਹਨ। ਜਾਨ ਅਬ੍ਰਾਹਮ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਉਸ ਦੀ ਕਾਫ਼ੀ ਪ੍ਰਸ਼ੰਸਾ ਕਰ ਰਹੇ ਹਨ। ਇਹ ਵੀਡੀਓ ਇੰਟਰਨੈੱਟ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।