October 5, 2022

Aone Punjabi

Nidar, Nipakh, Nawi Soch

ਪਟਿਆਲਾ ’ਚ ਐਸਬੀਆਈ ਦੀ ਮੇਨ ਬ੍ਰਾਂਚ ਦੇ ਪਾਬੰਦੀਸ਼ੁਦਾ ਏਰੀਆ ’ਚੋਂ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ, ਪੁਲਿਸ ਜਾਂਚ ’ਚ ਜੁਟੀ

1 min read

ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਐਸਬੀਆਈ ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ ਅੱਜ 35 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਐਸਬੀਆਈ ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਜੋ ਪਾਬੰਦੀਸ਼ੁਦਾ ਏਰੀਆ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ। ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਬੈਂਕ ਦੇ ਮੁਲਾਜ਼ਮਾਂ ਮੁਤਾਬਕ ਇਹ ਕੈਸ਼ ਏਟੀਐਮਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ ਤੇ ਇਸ ਵਿਚ 35 ਲੱਖ ਕੈਸ਼ ਸੀ। ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜਡ਼ਾਂ ਪੈ ਗਈਆਂ। ਮੌਕੇ ’ਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਮੌਕੇ ’ਤੇ ਪਹੁੰਚ ਗਏ ਹਨ। ਬੈਂਕ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ।

Leave a Reply

Your email address will not be published. Required fields are marked *