July 5, 2022

Aone Punjabi

Nidar, Nipakh, Nawi Soch

ਅਜੇ ਮੈਂ ਆਪ ਹੀ ਵੱਡੇ ਕਾਂਗਰਸੀ ਆਗੂਆਂ ਨੂੰ ਮੇਰੇ ਨਾਲ ਆਉਣ ਤੋਂ ਰੋਕਿਆ ਹੋਇਐ, ਬਸ ਚੋਣ ਜ਼ਾਬਤਾ ਲੱਗਣ ਦਿਓ: ਕੈਪਟਨ

1 min read

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਇਸ ਐਲਾਨ ਤੋਂ ਬਾਅਦ ਪੰਜਾਬ ਭਾਜਪਾ ਨੇ ਕਿਸਾਨਾਂ ‘ਚ ਪੀ.ਐੱਮ. ਮੋਦੀ ਦਾ ਅਕਸ ਸੁਧਾਰਨ ਲਈ ਫਿਰ ਤੋਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ (Punjab Lok Congress) ਨਾਲ ਮਿਲ ਕੇ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਹਾਲਾਂਕਿ ਅਜੇ ਤੱਕ ਕੈਪਟਨ ਦੀ ਪਾਰਟੀ ਪੂਰੀ ਤਰ੍ਹਾਂ ਹੋਂਦ ਵਿੱਚ ਨਹੀਂ ਆਈ ਹੈ ਅਤੇ ਨਾ ਹੀ ਕੋਈ ਵੱਡਾ ਕਾਂਗਰਸੀ ਆਗੂ ਉਨ੍ਹਾਂ ਨਾਲ ਖੜ੍ਹਨ ਲਈ ਆਇਆ ਹੈ।ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਜਦੋਂ ਕੈਪਟਨ ਨੂੰ ਪੁੱਛਿਆ ਗਿਆ ਕਿ ਤੁਸੀਂ ਲਗਭਗ ਪੰਜ ਦਹਾਕਿਆਂ ਤੋਂ ਰਾਜਨੀਤੀ ਵਿੱਚ ਹੋ ਅਤੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹੋ ਤਾਂ ਕੋਈ ਵੱਡਾ ਕਾਂਗਰਸੀ ਆਗੂ ਜਾਂ ਵਿਧਾਇਕ ਜਾਂ ਜ਼ਿਲ੍ਹਾ ਪ੍ਰਧਾਨ ਤੁਹਾਡੇ ਨਾਲ ਕਿਉਂ ਨਹੀਂ ਆਇਆ?

ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਅਲੱਗ-ਥਲੱਗ ਨਹੀਂ ਹਾਂ, ਹੁਣ ਸਾਰੇ ਜ਼ਿਲ੍ਹਿਆਂ ਵਿੱਚ ਮੇਰਾ ਸੈੱਟਅੱਪ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਰਹੇ ਹਾਂ। ਇਹ ਕਹਿਣਾ ਬਹੁਤ ਆਸਾਨ ਹੈ ਕਿ ਕਾਂਗਰਸ ਦਾ ਕੋਈ ਵੀ ਮੇਰੇ ਨਾਲ ਕਿਉਂ ਨਹੀਂ ਜੁੜ ਰਿਹਾ। ਕੈਪਟਨ ਨੇ ਕਿਹਾ ਕਿ ਜੇਕਰ ਕੋਈ ਕਾਂਗਰਸੀ ਮੇਰੇ ਨਾਲ ਜੁੜਿਆ ਤਾਂ ਉਹ (ਕਾਂਗਰਸ) ਉਸ ਨੂੰ ਬਰਖਾਸਤ ਕਰ ਦੇਣਗੇ। ਜਿਵੇਂ ਹੀ ਕੋਈ ਵਿਧਾਇਕ ਲਾਈਨ ਤੋਂ ਬਾਹਰ ਨਿਕਲਦਾ ਹੈ, ਉਹ ਉਸ ਦੇ ਫੰਡ ਕੱਟ ਦੇਣਗੇ।

ਇਸ ਲਈ ਮੈਂ ਸਾਰਿਆਂ ਨੂੰ ਕਿਹਾ ਹੈ ਕਿ ਹੁਣ ਚੁੱਪ-ਚਾਪ ਬੈਠ ਜਾਓ, ਚੋਣ ਜ਼ਾਬਤਾ ਲਾਗੂ ਹੋਣ ਦਿਓ, ਫਿਰ ਤੁਸੀਂ ਸ਼ਾਮਲ ਹੋਵੋ। ਇਸ ਲਈ ਅਸੀਂ ਚੋਣ ਜ਼ਾਬਤੇ ਦੀ ਉਡੀਕ ਕਰ ਰਹੇ ਹਾਂ।

ਭਾਜਪਾ ਵੱਲੋਂ 117 ਸੀਟਾਂ ‘ਤੇ ਚੋਣ ਲੜਨ ਦੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਉਸ ਸਮੇਂ ਮੈਂ ਕਾਂਗਰਸ ਨਹੀਂ ਛੱਡੀ ਸੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅਸੀਂ ਸਾਰੀਆਂ ਸੀਟਾਂ ‘ਤੇ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਚੋਣ ਲੜਾਂਗੇ। ਭਾਵੇਂ ਭਾਜਪਾ ਨਾਲ ਗੱਠਜੋੜ ਕਰਕੇ ਜਾਂ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ।

Leave a Reply

Your email address will not be published. Required fields are marked *