ਅਣਪਛਾਤੇ ਵਾਹਨ ਦੀ ਫੇਟ ਨਾਲ 70 ਸਾਲਾ ਔਰਤ ਦੀ ਮੌਤ, ਨਹੀਂ ਹੋਈ ਪਛਾਣ
1 min read
ਖਾਲੜਾ ਡਰੇਨ ਦੇ ਪੁਲ ਕੋਲ 70 ਸਾਲਾ ਔਰਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਖਾਲੜਾ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮ੍ਰਿਤਕ ਔਰਤ ਦੀ ਹਾਲੇ ਤਕ ਪਛਾਣ ਨਹੀਂ ਹੋਈ ਹੈ।ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੀਸੀਆਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਏਐੱਸਆਈ ਹਰਦੀਪ ਸਿੰਘ ਸਮੇਤ ਰਾਤ ਸਮੇਂ ਗਸ਼ਤ ’ਤੇ ਸੀ। ਜਦੋਂ ਉਹ ਖਾਲੜਾ ਦੀ ਡਰੇਨ ਦੇ ਪੁਲ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਕਰੀਬ 70 ਸਾਲਾ ਔਰਤ ਦੀ ਲਾਸ਼ ਪਈ ਸੀ। ਜਿਸ ਨੂੰ ਰਾਤ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮੌਕੇ ’ਤੇ ਪੁੁੱਜੇ ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਹਸਪਤਾਲ ਵਿਚ ਰੱਖਿਆ ਜਾਵੇਗਾ। ਜਦੋਦੰਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰਕੇ ਉਸਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।
