January 31, 2023

Aone Punjabi

Nidar, Nipakh, Nawi Soch

ਅਦਾਕਾਰਾ ਕੰਗਨਾ ਰਣੌਤ ਨੂੰ ਪਦਮ ਸ਼੍ਰੀ ਪੁਰਸਕਾਰ 2020 ਮਿਲਿਆ

1 min read

ਪਦਮ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਈ। ਇਹ ਪੁਰਸਕਾਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦਿੱਤੇ ਗਏ। ਫਿਲਮੀ ਹਸਤੀਆਂ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ ਸ਼੍ਰੀ (Padma Shri Award 2020) ਨਾਲ ਸਨਮਾਨਿਤ ਕੀਤਾ ਗਿਆ। ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

ਸੋਮਵਾਰ ਨੂੰ ਰਾਸ਼ਟਰਪਤੀ ਭਵਨ ‘ਚ ਹੋਣ ਵਾਲੇ ਪ੍ਰੋਗਰਾਮ ‘ਚ ਕੁੱਲ 141 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਹ ਪੁਰਸਕਾਰ ਸਾਲ 2020 ਵਿੱਚ ਸ਼ਾਨਦਾਰ ਕੰਮ ਕਰਨ ਲਈ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸਾਲ 2021 ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 119 ਲੋਕਾਂ ਨੂੰ ਮੰਗਲਵਾਰ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *