July 5, 2022

Aone Punjabi

Nidar, Nipakh, Nawi Soch

ਅਰਵਿੰਦ ਕੇਜਰੀਵਾਲ 20 ਦੀ ਬਜਾਏ 22 ਨਵੰਬਰ ਨੂੰ ਆਉਣਗੇ ਮੋਗਾ,

1 min read

ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਦੀ ਬਜਾਏ 22 ਨਵੰਬਰ ਨੂੰ ਮੋਗਾ ਆਉਣਗੇ। ਇਹ ਬਦਲਾਅ ਸ਼ੁੱਕਰਵਾਰ ਸਵੇਰੇ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੀਤਾ ਗਿਆ ਹੈ। ਇਹ ਜਾਣਕਾਰੀ ਮੀਡੀਆ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਕੇਜਰੀਵਾਲ ਸੂਬੇ ‘ਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਸੀ ਕਿ ਕੇਜਰੀਵਾਲ ਅਗਲੇ ਮਹੀਨੇ ਦੌਰਾਨ ਪੰਜਾਬ ’ਚ ਵੱਖ- ਵੱਖ ਥਾਵਾਂ ਦੇ ਦੌਰੇ ਕਰਨਗੇ। ਸੂਬੇ ਵਿਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤੱਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਨੂੰ ਹਸਦਾ- ਵਸਦਾ ਪੰਜਾਬ ਦੇ ਯਤਨ ਕੀਤੇ ਜਾਣ। ਮਿਸ਼ਨ ਪੰਜਾਬ ਦੇ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ, ਪਿੰਡਾਂ ਵਿਚ ਵੀ ਜਾਣਗੇ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।

Leave a Reply

Your email address will not be published. Required fields are marked *