ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਉਮੀਦਵਾਰ ਜੀਵਨਜੋਤ ਕੌਰ ਦੇ ਹੱਕ ਵਿੱਚ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕੀਤਾ।
1 min read
ਸਿਸੋਦੀਆ ਨੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ 20 ਫਰਵਰੀ ਨੂੰ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਣਾ ਹੈ। ਸੋ ਇਸ ਵਾਰ ਬਿਨਾਂ ਕਿਸੀ ਦੇ ਬਹਿਕਾਵੇ ‘ਚ ਆਏ ਪੰਜਾਬ ਅਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣ ਅਤੇ ਉਨ੍ਹਾਂ ਦੀ ਚੰਗੀ ਸਿੱਖਿਆ ਲਈ ਵੋਟ ਪਾਉਣੀ ਹੈ।
ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਤੋਂ ਨਿਕਲੇ ਲੋਕ ਹਨ। ਉਹ ਆਮ ਲੋਕਾਂ ਦਾ ਦੁੱਖ-ਦਰਦ ਸਮਝਦੇ ਹਨ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਸਾਡਾ ਉਦੇਸ਼ ਪੰਜਾਬ ਦੇ ਹਰ ਆਮ ਆਦਮੀ ਦਾ ਜੀਵਨ ਖੁਸ਼ਹਾਲ ਬਣਾਉਣਾ ਹੈ।
ਸਾਨੂੰ ਇਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਹੈ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੈ।
