October 5, 2022

Aone Punjabi

Nidar, Nipakh, Nawi Soch

ਅੰਮ੍ਰਿਤਸਰ ਵਿੱਚ ਜ਼ਮੀਨ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਨੌਜਵਾਨਾਂ ਨੇ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਤ ਚਲਾਈ ਗੋਲੀ

1 min read

ਅੰਮ੍ਰਿਤਸਰ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਨਜ਼ਰ ਆ ਰਹੀ ਹੈ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਆਏ ਦਿਨ ਹੀ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ  ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਬਾਬਾ ਬੁੱਢਾ ਐਵਨਿਊ ਦਾ ਜਿੱਥੇ ਕਿ  ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਵੱਲੋਂ ਇੱਕ ਕਿਰਾਏ ਦੀ ਜ਼ਮੀਨ ਲੈ ਕੇ ਉੱਥੇ ਆਪਣਾ ਕਾਰੋਬਾਰ ਕੀਤਾ ਜਾਂਦਾ ਸੀ  ਭਾਵੇਂ ਕਿ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਉਸ ਜ਼ਮੀਨ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਥੇ ਆ ਕੇ ਗੋਲੀ ਚਲਾਈ ਗਈ  ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਬਾਬਾ ਬੁੱਢਾ ਇਨਕਲੇਵ ਵਿੱਚ ਕਿਰਾਏ ਦੀ ਜ਼ਮੀਨ ਲੈ ਕੇ ਮਹਿੰਗੇ ਕੁੱਤੇ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ ਲੇਕਿਨ ਬੀਤੀ ਰਾਤ ਕੁਝ ਨੌਜਵਾਨਾਂ ਵੱਲੋਂ  ਉਸ ਜ਼ਮੀਨ ਤੇ ਆ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ  ਜਦੋਂ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਉਹ ਸਵੇਰੇ ਆਪਣੇ ਕਿਰਾਏ ਦੀ ਜ਼ਮੀਨ ਤੇ ਪਹੁੰਚੇ ਤਾਂ ਉਨ੍ਹਾਂ ਨੌਜਵਾਨਾਂ ਵੱਲੋਂ ਜਾਨੋਂ ਮਾਰਨ ਦੀ ਇਸ ਨੂੰ ਧਮਕੀ ਦਿੱਤੀ ਗਈ ਤੇ ਹਵਾ ਵਿੱਚ ਫਾਇਰ ਵੀ ਕੀਤੇ ਗਏ  ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਮੌਕੇ ਤੇ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਨੇ ਕਿਸੇ ਤਰੀਕੇ ਨਾਲ ਘਰ ਦੇ ਅੰਦਰ ਵੜ ਕੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ  

ਕੌਸ਼ਲ ਸ਼ਰਮਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੌਜਵਾਨਾਂ ਵੱਲੋਂ ਇਸ ਦੀ ਜ਼ਮੀਨ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵੀ ਉਖਾੜ ਦਿੱਤੇ ਗਏ ਅਤੇ ਮਹਿੰਗੇ ਬਰੈਂਡਿਡ ਜੂਸ ਵੱਲੋਂ ਕੁੱਤੇ ਪਾਲੇ ਜਾ ਰਹੇ ਸੀ ਉਹ ਵੀ  ਛੱਡ ਦਿੱਤੇ ਗਏ  ਇਸਦੇ ਨਾਲ ਹੀ ਕੌਸ਼ਲ ਸ਼ਰਮਾ ਨੇ ਮੰਗ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੇ ਉੱਤੇ ਸਖਤ ਤੋਂ ਸਖਤ ਕਾਰਵਾਈ ਕਰਦੇ ਹੋਏ ਉਸ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਜੋ ਬਰੈਂਡਿਡ ਕੁੱਤੇ ਇਨ੍ਹਾਂ ਵੱਲੋਂ ਛੱਡੇ ਗਏ ਹਨ ਉਹ ਵੀ ਉਸ ਨੂੰ ਵਾਪਸ ਦਿਵਾਏ ਜਾਣ  

ਦੂਜੇ ਪਾਸੇ ਆਪਣੇ ਪੰਜਾਬ   ਪ੍ਰਧਾਨ ਨੂੰ ਇਨਸਾਫ ਦੁਆਉਣ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪੰਜਾਬ ਵਿੱਚ  ਆਏ ਦਿਨ ਹੀ ਗੁੰਡਾਗਰਦੀ ਵਧਦੀ ਜਾ ਰਹੀ ਹੈ ਸ਼ਰੇਆਮ ਹੀ ਲੋਕਾਂ ਦੀਆਂ ਜ਼ਮੀਨਾਂ ਤੇ ਕਬਜ਼ੇ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ  ਉਨ੍ਹਾਂ ਕਿਹਾ ਕਿ ਅਸੀ ਧੰਨਵਾਦ ਕਰਦੇ ਹਾਂ ਪੁਲਸ ਦਾ ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਅਤੇ ਹੁਣ ਪੁਲਸ ਕੋਲੋਂ ਆਸ ਕਰਦੇ ਹਾਂ ਕਿ ਪੁਲਸ ਕਾਰਵਾਈ ਕਰਕੇ ਪੀੜਤਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ

ਇਸ ਸਾਰੇ ਮਾਮਲੇ ਤੇ ਪੁਲਸ ਚੌਕੀ ਦਰਸ਼ਨ ਐਵੀਨਿਊ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਵੇਲੇ ਸੂਚਨਾ ਮਿਲੀ ਸੀ ਕਿ ਨਿਊ ਅੰਮ੍ਰਿਤਸਰ ਦੇ ਨਜ਼ਦੀਕ ਬਾਬਾ ਬੁੱਢਾ ਐਵਨਿਊ ਵਿੱਚ  ਕੁਝ ਨੌਜਵਾਨਾਂ ਵਲੋਂ ਇਕ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਦੀ ਪੁਲਸ ਨੂੰ ਸੂਚਨਾ ਮਿਲੀ ਪੁਲਸ ਨੇ ਮੌਕੇ ਤੇ ਜਾ ਕੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਪੁਲਸ ਨੇ ਦੱਸਿਆ ਕਿ ਅਜੇ ਤੱਕ ਗੋਲੀ ਚੱਲਣ ਬਾਰੇ ਕੋਈ ਵੀ ਜਾਣਕਾਰੀ ਸਾਨੂੰ ਨਹੀਂ ਮਿਲ ਪਾਈ ਅਤੇ ਨਾ ਹੀ ਕਿਸੇ ਪ੍ਰਕਾਰ ਦਾ ਉਥੇ ਕੋਈ  ਗੋਲੀ ਦਾ ਖੋਲ ਮਿਲਿਆ ਲੇਕਿਨ ਫਿਰ ਵੀ ਉੱਥੋਂ ਨਜ਼ਦੀਕੀ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਕਾਨੂੰਨ ਦੇ ਹਿਸਾਬ ਨਾਲ ਜੋ ਕਾਰਵਾਈ ਬਣਦੀ ਹੋਏਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ  ਪੁਲਸ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਫਿਲਹਾਲ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛ ਗਿੱਛ ਜਾਰੀ ਹੈ  

Leave a Reply

Your email address will not be published. Required fields are marked *