ਅੱਜ ਤੋ ਬੈਕਾ ਦੇ ਵਿੱਚ ਰਹੇਗੀ 2 ਦਿਨ ਦੀ ਛੁੱਟੀ,ਏਟੀਐੱਮ ਚ ਵੀ ਨਕਦੀ ਦੀ ਪੈ ਸਕਦੀ ਘਾਟ।
1 min read
ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨਾਂ ਲਈ ਭਾਰਤ ਬੰਦ ਦਾ ਐਲਾਨ ਕੀਤਾ ਹੈ। ਬੈਂਕ ਯੂਨੀਅਨਾਂ ਨੇ ਇਸ ਭਾਰਤ ਬੰਦ ਅਤੇ ਹੜਤਾਲ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਅਤੇ ਬੈਂਕਿੰਗ ਲਾਅ ਐਕਟ 2021 ਦਾ ਵਿਰੋਧ ਕਰਨਗੇ।
ਸਟੇਟ ਬੈਂਕ ਨੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਬੈਂਕਿੰਗ ਸੇਵਾਵਾਂ 28 ਤੋਂ 29 ਮਾਰਚ ਤੱਕ ਪ੍ਰਭਾਵਿਤ ਰਹਿਣਗੀਆਂ।
ਸੈਂਟਰਲ ਟਰੇਡ ਯੂਨੀਅਨਾਂ ਦੇ ਜੁਆਇੰਟ ਫੋਰਮ ਨੇ ਸਰਕਾਰ ਦੀਆਂ ਨੀਤੀਆਂ ਨੂੰ ਕਰਮਚਾਰੀ ਵਿਰੋਧੀ ਕਰਾਰ ਦਿੰਦੇ ਹੋਏ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਨੇ ਇਸ ਹੜਤਾਲ ਦਾ ਸਮਰਥਨ ਕੀਤਾ ਹੈ। ਇਹਨਾਂ ਮੁਲਾਜ਼ਮ ਯੂਨੀਅਨਾਂ ਦੀ 22 ਮਾਰਚ ਨੂੰ ਮੀਟਿੰਗ ਹੋਈ ਸੀ। ਸਾਰੇ ਸੂਬਿਆਂ ਵਿਚ ਆਪਣੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਦੋ ਦਿਨਾਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ, ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ਼ ਕਰ ਰਹੇ ਹਨ। ਬੈਂਕ ਯੂਨੀਅਨਾਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਆਪਣਾ ਰੋਸ ਪ੍ਰਗਟਾਉਣਗੀਆਂ।
