ਅੱਜ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਤੇ ਜਾਣਿਆ ਸਿਹਤ ਦਾ ਹਾਲ-ਚਾਲ
1 min read

ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਦੇ ਇਲਾਜ ਲਈ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਪਿਛਲੇ ਦੋ ਦਿਨਾਂ ਤੋਂ ਜ਼ੇਰੇ ਇਲਾਜ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ।
