July 2, 2022

Aone Punjabi

Nidar, Nipakh, Nawi Soch

ਆਦਮਪੁਰ ਬੱਸ ਸਟੈਂਡ ਨਜ਼ਦੀਕ ਅੱਜ ਤੜਕਸਾਰ ਦੁਕਾਨ ਨਜ਼ਦੀਕ ਧਮਾਕਾ, ਇਕ ਦੀ ਮੌਤ, ਇਕ ਜਖਮੀ

1 min read

ਅੱਜ ਤੜਕਸਾਰਆਦਮਪੁਰ ਬੱਸ ਸਟੈਂਡ ਨਜ਼ਦੀਕ ਕਿਤਾਬਾਂ ਦੀ ਦੁਕਾਨ ‘ਤੇ ਅਚਾਨਕ ਧਮਾਕਾ ਹੋਇਆ, ਜਿਸ ਵਿਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਉਣ ਨਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ ‘ਤੇ ਮੌਜੂਦ ਸੀ। ਜਾਣਕਾਰੀ ਮੁਤਾਬਕ ਦੁਕਾਨ ਦੇ ਸ਼ਟਰ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਧਮਾਕਾ ਹੋਣ ਉਪਰੰਤ ਦੋਵਾਂ ਮੌਕੇ ‘ਤੇ ਮੌਜੂਦ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਨੇ ਜ਼ਖਮੀ ਹਾਲਤ ‘ਚ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਧਮਾਕੇ ਦੇ ਕਾਰਨ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *