ਆਪ’ ਨੂੰ ਇਕ ਹੋਰ ਝਟਕਾ ; ਵਿਧਾਇਕ ਜਗਤਾਰ ਸਿੰਘ ਜੱਗਾ ਕਾਂਗਰਸ ‘ਚ ਸ਼ਾਮਲ
1 min read
ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੇਸ਼ ਕੀਤੇ ਗਏ ਪਾਵਰ ਸੈਕਟਰ ਬਾਰੇ ਵ੍ਹਾਈਟ ਪੇਪਰ ’ਤੇ ਬਹਿਸ ਦੌਰਾਨ ਅੱਜ ਸਥਿਤੀ ਉਸ ਸਮੇਂ ਬਹੁਤ ਦਿਲਚਸਪ ਬਣ ਗਈ ਜਦੋਂ ਮੁੱਖ ਮੰਤਰੀ ਦੇ ਭਾਸ਼ਨ ਦੌਰਾਨ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਵਿਰੋਧੀ ਬੈਂਚ ਤੋਂ ਉੱਠ ਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੋਲ ਆ ਕੇ ਬੈਠ ਗਏ। ਉਨ੍ਹਾਂ ਆਖਿਆ ਕਿ ਉਹ ਇਕ ਆਮ ਆਦਮੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਮੁੱਖ ਮੰਤਰੀ ਵਜੋਂ ਸਵੀਕਾਰਦੇ ਹਨ। ਬੀਤੇ ਦੋ ਦਿਨਾਂ ਵਿਚ ਇਹ ਆਮ ਆਦਮੀ ਪਾਰਟੀ ਨੂੰ ਦੂਜਾ ਝਟਕਾ ਹੈ। ਅਜੇ ਇਕ ਦਿਨ ਪਹਿਲਾਂ ਹੀ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਕਾਂਗਰਸ ਵਿਚ ਸ਼ਾਮਲ ਹੋਏ ਸਨ।
