July 5, 2022

Aone Punjabi

Nidar, Nipakh, Nawi Soch

ਆਪ ਪ੍ਰਧਾਨ ਗੁਰੂ ਨਗਰੀ ਤੋਂ ਜਲੰਧਰ ਲਈ ਰਵਾਨਾ, ਚੀਮਾ ਨਾ ਕਿਹਾ- ਕੇਜਰੀਵਾਲ ਜਦੋਂ ਅੰਮ੍ਰਿਤਸਰ ਆਉਂਦੇ ਹਨ ਤਾਂ ਸਿੱਧੂ ਕੰਬਣ ਲੱਗ ਜਾਂਦੈ

1 min read

ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਤਿਰੰਗਾ ਯਾਤਰਾ ਕੱਢਣਗੇ। ਇਸ ਤੋਂ ਪਹਿਲਾਂ ਕੇਜਰੀਵਾਲ ਸਵੇਰੇ 11 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ। ਹਰਪਾਲ ਚੀਮਾ ਉਨ੍ਹਾਂ ਦਾ ਸਵਾਗਤ ਕਰਨ ਲਈ ਉੱਥੇ ਪੁੱਜੇ। ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਦੇ ਅੰਮ੍ਰਿਤਸਰ ਆਉਣ ‘ਤੇ ਨਵਜੋਤ ਸਿੰਘ ਸਿੱਧੂ ਦੀਆਂ ਲੱਤਾਂ ਕੰਬਣ ਲੱਗਦੀਆਂ ਹਨ। ਨਵਜੋਤ ਸਿੰਘ ਸਿੱਧੂ ਡਰਾਮੇ ਕਰਨਾ ਬੰਦ ਕਰੇ, ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਣ ਦੇ ਬਾਵਜੂਦ ਨਾ ਤਾਂ ਨਸ਼ਾ ਤਸਕਰਾਂ ਅਤੇ ਨਾ ਹੀ ਬੇਅਦਬੀ ਕਰਨ ਵਾਲਿਆਂ ਖਿਲਾਫ ਕਾਰਵਾਈ ਹੋ ਰਹੀ ਹੈ। ਉਨ੍ਹਾਂ ਦੀਆਂ ਲੱਤਾਂ ਵਿੱਚ ਜਾਨ ਨਹੀਂ। ਉਨ੍ਹਾਂ ਦੇ ਆਪਣੇ ਹੀ ਸਾਥੀ ਰੇਤ ਮਾਫੀਆ ਅਤੇ ਸ਼ਰਾਬ ਮਾਫੀਆ ਚਲਾ ਰਹੇ ਸਨ ਕਿ ਸਿੱਧੂ ਖੁਦ ਸਾਰਾ ਦਿਨ ਉਨ੍ਹਾਂ ਨਾਲ ਮੀਟਿੰਗਾਂ ਕਰਦੇ ਰਹਿੰਦੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ। ਪੰਜਾਬ ਵਿੱਚ ਜਨਮੇ ਅਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਤਿਰੰਗਾ ਯਾਤਰਾ ਕੱਢੀ ਜਾਵੇਗੀ। ਪੰਜਾਬ ਵਿੱਚ ਪੁਰਾਣਾ ਦੌਰ ਦੇਖਿਆ ਹੈ, ਉਹ ਨਹੀਂ ਚਾਹੁੰਦੇ ਕਿ ਅਜਿਹਾ ਦੌਰ ਮੁੜ ਆਵੇ। ਇਹ ਤਿਰੰਗਾ ਯਾਤਰਾ ਪੰਜਾਬ ਦੇ ਅਮਨ, ਸ਼ਾਂਤੀ ਦੀ ਚੇਨ ਅਤੇ ਭਵਿੱਖ ਲਈ ਕੱਢੀ ਜਾ ਰਹੀ ਹੈ।

Leave a Reply

Your email address will not be published. Required fields are marked *