ਆਪ ਵੱਲੋ ਨਵੇਂ ਮੰਤਰੀਆ ਲਈ ਗੱਡੀਆ ਤਿਆਰ ਮੰਤਰੀਆਂ ਲਈ ਨਵੀਆਂ ਝੰਡੀਆਂ ਵਾਲੀਆਂ ਗੱਡੀਆਂ ਹੋਇਆ ਤਿਆਰ
1 min read
ਇਸ ਦੌਰਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਨਵੀਂ ਕੈਬਨਿਟ ਲਈ ਨਵੀਆਂ ਗੱਡੀਆਂ ਵੀ ਪਹੁੰਚ ਗਈਆਂ ਹਨ। ਗੱਡੀਆਂ ਦਾ ਲੰਮਾ ਕਾਫਲਾ ਪਹੁੰਚ ਗਿਆ। ਸਹੁੰ ਚੁੱਕਣ ਤੋਂ ਬਾਅਦ ਇਨੋਵਾ ਕ੍ਰਿਸਟਾ ਗੱਡੀਆਂ ਮੰਤਰੀਆਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਮਾਨ ਦੀ ਨਵੇਂ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ
ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰੁਚੱਕ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ ਅਤੇ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।

