ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ।
1 min read
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ‘ਚ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ‘ਚ ਸ਼ਰ੍ਹੇਆਮ ਕੁਦਰਤੀ ਵਸੀਲਿਆਂ ਦੀ ਲੁੱਟ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੇ ਹਲਕੇ ‘ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਵਫ਼ਦ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।
ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਉਸ ਕੋਲੋ ਕਰੋੜਾਂ ਰੁਪਏ ਬਰਾਮਦ ਹੋਏ ਹਨ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਲਗਾਤਾਰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।
