October 5, 2022

Aone Punjabi

Nidar, Nipakh, Nawi Soch

ਆਮ ਆਦਮੀ ਪਾਰਟੀ ਦੇ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਚ ਅਮਨ ਸ਼ਾਂਤੀ ਬਹਾਲ ਕਰਨ ਲਈ ਮੈਂ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਵਾਂਗਾ ਸ਼ਹਿਰੀ :ਪ੍ਰਧਾਨ ਰਾਜੀਵ ਧੀਰ

1 min read

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਪਹਿਲਕਦਮੀ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨਾਲ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਕੀਤੀ ਮੀਟਿੰਗ**



ਸੁਲਤਾਨਪੁਰ ਲੋਧੀ ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਅਤੇ ਵਾਰਡ ਨੰਬਰ ਤਿੰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਸੁਨੀਤਾ ਰਾਣੀ ਧੀਰ ਨੇ ਪਹਿਲਕਦਮੀ ਕਰਦੇ ਹੋਏ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਅਸੀਂ ਪਵਿੱਤਰ ਨਗਰੀ ਦੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ।ਪਰ ਇਹ ਸਾਥ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਦਿੱਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਹਲਕਾ ਵਿਧਾਇਕ ਵੱਲੋਂ ਇੱਥੇ ਕੋਈ ਵੀ ਵਿਕਾਸ ਕਾਰਜ ਨਹੀਂ ਕਰਵਾਏ ਗਏ ਹਨ ।ਅਤੇ ਸਿਰਫ਼ ਲੋਕਾਂ ਤੇ ਝੂਠੇ ਪਰਚੇ ਅਤੇ ਅਤਿਆਚਾਰ ਹੀ ਕੀਤੇ ਗਏ ਹਨ । ਇਸ ਮੌਕੇ ਵਾਰਡ ਨੰਬਰ ਤਿੰਨ ਦੇ ਨਿਵਾਸੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨਾਲ ਵਿਕਾਸ ਕਾਰਜਾਂ ਨੂੰ ਲੈ

ਕੇ ਵਿਚਾਰ ਵਟਾਂਦਰਾ ਕੀਤਾ ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਦੇ ਹੀ ਅਫਸਰ ਰਿਸ਼ਵਤ ਲੈਣ ਤੋਂ ਡਰ ਰਹੇ ਹਨ ।ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਕਾਰਨ ਹਲਕੇ ਦੇ ਲੋਕਾਂ ਸੁੱਖ ਦਾ ਸਾਹ ਆਇਆ ਹੈ ।ਅਤੇ ਜੋ ਹਲਕੇ ਦੇ ਸਰਕਾਰੀ ਦਫ਼ਤਰਾਂ ਚ ਰਿਸ਼ਵਤਖੋਰੀ ਚਲਦੀ ਸੀ ਉਹ ਹੁਣ ਕਾਫ਼ੀ ਨੱਥ ਪਾਈ ਗਈ ਹੈ ।ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਮੇਰੀ ਵਾਰਡ ਵਿਚ ਕੋਈ ਵਿਕਾਸ ਕਾਰਜ ਨਹੀਂ ਹੋਏ ਹੈ ।ਅਤੇ ਉਲਟਾ ਸਾਡੇ ਤੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਵੱਲੋਂ ਝੂਠੇ ਪਰਚੇ ਦਰਜ ਕੀਤੇ ਗਏ ਹਨ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਣਨ ਤੇ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ।ਜਿਸ ਕਾਰਨ ਅੱਜ ਵਾਰਡ ਨੰਬਰ ਤਿੰਨ ਦੇ ਨਿਵਾਸੀਆਂ ਨੇ ਫ਼ੈਸਲਾ ਲਿਆ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸੱਜਣ ਸਿੰਘ ਚੀਮਾ ਦਾ ਸਹਿਯੋਗ ਦੇਣਗੇ ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਰਾਜੀਵ ਧੀਰ ਇਕ ਮਿਹਨਤੀ ਅਤੇ ਇਮਾਨਦਾਰ ਵਰਕਰ ਹੈ ।ਜਿਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੇ ਹਰ ਸੁੱਖ ਦੁੱਖ ਦੀ ਘੜੀ ਵਿੱਚ ਸਾਥ ਦਿੱਤਾ ਹੈ ।ਇਸ ਮੌਕੇ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਦਾ ਸਰਬਪੱਖੀ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਇਆ ਜਾਵੇਗਾ । ਅਤੇ ਜੋ ਵਿਕਾਸ ਕਾਰਜ ਪਿਛਲੀਅਾਂ ਸਰਕਾਰਾਂ ਰੁਕਵਾਏ ਸਨ ।ਉਨ੍ਹਾਂ ਨੂੰ ਮੁੜ ਬਹਾਲ ਕੀਤਾ ਜਾਵੇਗਾ ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਅਤੇ ਵਾਰਡ ਨੰਬਰ ਤਿੰਨ ਦੇ ਸਮੂਹ ਨਿਵਾਸੀਆਂ ਅਤੇ ਇਲਾਕੇ ਭਰ ਤੋਂ ਆਏ ਸ਼ਹਿਰ ਵਾਸੀਆਂ ਦਾ ਵੀ ਧੰਨਵਾਦ ਕੀਤਾ ।ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਕਰਵਾਉਣ ਲਈ ਤੁਹਾਡੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ ।ਜਦੋਂ ਤੋਂ ਪੰਜਾਬ ਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਫ਼ੈਸਲੇ ਲੈ ਗਏ ਹਨ ।ਉਨ੍ਹਾਂ ਕਿਹਾ ਕਿ 75 ਸਾਲ ਚ ਪਹਿਲੀ ਵਾਰੀ ਕੋਈ ਲੋਕਾਂ ਦੀ ਆਪਣੀ ਸਰਕਾਰ ਆਈ ਹੈ ।ਉਨ੍ਹਾਂ ਕਿਹਾ ਕਿ ਚੰਗੇ ਕੰਮਾਂ ਲਈ ਸਮਾਜ ਦਾ ਹਰ ਵਿਅਕਤੀ ਸਾਥ ਦਿੰਦਾ ਹੈ।ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਚ ਅਮਨ ਸ਼ਾਂਤੀ ਬਹਾਲ ਕਰਨੀ ਹੈ ਅਤੇ ਸੁਲਤਾਨਪੁਰ ਲੋਧੀ ਨੂੰ ਦੁਨੀਆਂ ਦੇ ਇੱਕ ਨੰਬਰ ਦੇ ਨਕਸ਼ੇ ਤੇ ਲਿਆਉਣਾ ਹੈ ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇੱਥੇ ਲੋਕਾਂ ਦੇ ਬੜੇ ਅੱਤਿਆਚਾਰ ਹੋਏ ਹਨ ਅਤੇ ਆਮ ਲੋਕਾਂ ਨੂੰ ਝੂਠੇ ਪਰਚਿਆਂ ਚ ਫਸਾਇਆ ਗਿਆ ਹੈ ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਚ ਵਿਕਾਸ ਕਾਰਜ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੂੰ ਪੂਰਨ ਸਮਰਥਨ ਦੇਣਗੇ ।ਇਸ ਮੌਕੇ ਵੱਡੀ ਸੰਖਿਆ ਚ ਵਾਰਡ ਨੰਬਰ ਤਿੰਨ ਦੇ ਨਿਵਾਸੀ ਅਤੇ ਹਲਕਾ ਨਿਵਾਸੀ ਮੌਜੂਦ ਸਨ ।

Leave a Reply

Your email address will not be published. Required fields are marked *