ਇਕਾਨੌਮੀ ਨੂੰ ਦਰੁਸਤ ਕਰਨ ਲਈ ਵੱਡੇ ਬੈਂਕਰਾਂ ਨਾਲ ਬੈਠਕ ਕਰਨਗੇ FM ਨਿਰਮਲਾ ਸੀਤਾਰਮਨ
1 min read
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਗਲੇ ਹਫ਼ਤੇ ਜਨਤਕ ਖੇਤਰ ਦੇ ਬੈਂਕਾਂ (PSBs) ਦੇ ਮੁਖੀਆਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਉਹ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਕੋਵਿਡ-19 ਮਹਾਮਾਰੀ ਤੋਂ ਪ੍ਰਭਾਵਤ ਅਰਥਚਾਰੇ ਨੂੰ ਸਮਰਥਨ ਦੇਣ ਵਿਚ ਉਨ੍ਹਾਂ ਦੁਆਰਾ ਕੀਤੀ ਗਈ ਪ੍ਰਗਤੀ ਦੀ ਸਮੀਖਿਆ ਕਰੇਗੀ।ਸੂਤਰਾਂ ਨੇ ਕਿਹਾ ਕਿ ਅਰਥਵਿਵਸਥਾ ਦੀ ਪੁਨਰ ਸੁਰਜੀਤੀ ਨੂੰ ਤੇਜ਼ ਕਰਨ ਲਈ ਬੈਂਕਾਂ ਨੂੰ ਉਤਪਾਦਕ ਖੇਤਰਾਂ ਨੂੰ ਕਰਜ਼ੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਦੋ ਦਿਨਾਂ ਮੀਟਿੰਗ 17 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਖੇਤਰਾਂ ਦੀ ਵਿਆਪਕ ਸਮੀਖਿਆ ਅਤੇ ਸਵੈ-ਨਿਰਭਰ ਭਾਰਤ ਮੁਹਿੰਮ ਸਮੇਤ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।ਬੈਂਕਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਮੰਤਰਾਲਿਆਂ ਦੇ ਉੱਚ ਅਧਿਕਾਰੀ ਵੀ ਮੀਟਿੰਗ ਵਿਚ ਹਿੱਸਾ ਲੈਣਗੇ ਅਤੇ ਬੈਂਕਾਂ ਦੇ ਸਾਹਮਣੇ ਮੁੱਖ ਮੁੱਦਿਆਂ ਨੂੰ ਪੇਸ਼ ਕਰਨਗੇ ਅਤੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸੁਝਾਅ ਦੇਣਗੇ। ਇਸ ਤੋਂ ਇਲਾਵਾ ਵਿੱਤ ਮੰਤਰਾਲੇ ਵੱਲੋਂ ਹੋਣ ਵਾਲੀ ਇਸ ਮੀਟਿੰਗ ਵਿਚ ਬੁਨਿਆਦੀ ਢਾਂਚਾ ਮੰਤਰਾਲਿਆਂ, ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਿੱਸਾ ਲੈਣਗੇ।
