January 31, 2023

Aone Punjabi

Nidar, Nipakh, Nawi Soch

ਇਕ ਰੋਜ਼ਾ ਦੌਰੇ ਦੌਰਾਨ ਰਾਹੁਲ ਗਾਂਧੀ 117 ਵਿਧਾਇਕਾਂ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

1 min read

ਰਾਹੁਲ ਗਾਂਧੀ ਅੰਮ੍ਰਿਤਸਰ ਵਿਖੇ 117 ਉਮੀਦਵਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਕਾਂਗਰਸੀ ਆਗੂ ਆਪਣੇ ਸਾਰੇ 117 ਉਮੀਦਵਾਰਾਂ ਸਮੇਤ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਣਗੇ। ਗਾਂਧੀ ਸੜਕੀ ਰਸਤੇ ਜਲੰਧਰ ਜਾਣਗੇ , ਜਿੱਥੇ ਉਹ ਬਾਅਦ ਦੁਪਹਿਰ ਵਾਈਟ ਡਾਇਮੰਡ, ਮਿੱਠਾਪੁਰ, ਜਲੰਧਰ ਵਿਖੇ “ਨਵੀ ਸੋਚ ਨਵਾਂ ਪੰਜਾਬ” ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਪਣੇ ਦਿਨ ਦਾ ਸਾਰਾ ਪ੍ਰੋਗਰਾਮ ਸਾਂਝਾ ਕੀਤਾ ਅਤੇ ਕਿਹਾ ਕਿ ਪਾਰਟੀ ਦੇ ਵਰਕਰ ਸੂਬੇ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹਨ। ਸਿੱਧੂ ਨੇ ਮੰਗਲਵਾਰ ਨੂੰ ਟਵੀਟ ਕੀਤਾ, “ਸਾਡੇ ਦੂਰਅੰਦੇਸ਼ੀ ਨੇਤਾ ਰਾਹੁਲ ਗਾਂਧੀ ਜੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਹਰ ਕਾਂਗਰਸੀ ਵਰਕਰ ਪੰਜਾਬ ਵਿੱਚ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕ ਹੈ।”

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਇੱਕ ਅਹਿਮ ਵਿਰੋਧੀ ਪਾਰਟੀ ਦੇ ਰੂਪ ਵਿੱਚ ਆਪਣੀ ਪਹੁੰਚ ਵਧਾ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਸ਼ੁਰੂ ਕੀਤੀ ਹੈ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੇ ਹਨ।

Leave a Reply

Your email address will not be published. Required fields are marked *