ਈਟੀਟੀ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
1 min read
ਈਟੀਟੀ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਗੋਲੂ ਕਾ ਮੋੜ ‘ਚ ਪੁਤਲਾ ਫੂਕਿਆ ਗਿਆ ਇਸ ਮੌਕੇ ਆਗੂਆਂ ਨੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹਾੜ੍ਹੇ ਕੱਢ ਰਹੇ ਹਨ ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕ ਰਹੀ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰਦੀ ਤਾਂ 25 ਨਵੰਬਰ ਨੂੰ ਗੁਰੂਹਰਸਹਾਏ ਵਿਖੇ ਪਹੁੰਚ ਰਹੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਘਿਰਾਉ ਕੀਤਾ ਜਾਵੇਗਾ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ 2364/6635 ਤੇ ਜੇਲ੍ਹ ਵਿਭਾਗ ਦੀਆਂ 22 ਅਸਾਮੀਆਂ ਤੁਰੰਤ ਪੂਰੀਆਂ ਕੀਤੀਆਂ ਪੂਰੀਆਂ ਜਾਣ ਜੇਕਰ ਸਰਕਾਰ ਨੇ ਓਵਰ ਏਜ ਹੋ ਚੁੱਕੇ ਸਾਥੀਆਂ ਨੂੰ ਉਮਰ ਹੱਦ ਵਿਚ ਛੋਟ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਇਨ੍ਹਾਂ ਬੇਰੁਜ਼ਗਾਰਾਂ ਦੁਆਰਾ ਗੋਲੂ ਕਾ ਮੋੜ ਚੋਂ ਪੰਜਾਬ ਸਰਕਾਰ ਚਰਨਜੀਤ ਚੰਨੀ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਹਲਕਾ ਵਿਧਾਇਕ ਦੀ ਕੋਠੀ ਪਹੁੰਚ ਕੇ ਮੰਗ ਪੱਤਰ ਦੇਣ ਦੀ ਵੀ ਗੱਲ ਕਹੀ ਗਈ ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
