ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ
1 min read
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨ ਉਥੇ ਮੌਜੂਦ ਮੁਲਾਜ਼ਮਾਂ ਨੇ ਤੁਰੰਤ ਸਬ-ਇੰਸਪੈਕਟਰ ਨੂੰ ਉੱਥੋਂ ਚੁੱਕ ਕੇ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੁਪਹਿਰ ਕਰੀਬ 3:30 ਵਜੇ ਜਦੋਂ ਉਹ ਡਿਊਟੀ ਤੋਂ ਛੁੱਟੀ ਲੈ ਕੇ ਇਕ ਕਮਰੇ ‘ਚ ਗਿਆ ਤਾਂ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਬਲਦੇਵ ਚੰਦ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਗੋਲ਼ੀ ਚੱਲਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਦਕਿ ਮ੍ਰਿਤਕ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।
