July 6, 2022

Aone Punjabi

Nidar, Nipakh, Nawi Soch

ਐਡਵੋਕੇਟ ਬਰਿੰਦਰ ਕੁਮਾਰ ਗੋਇਲ ਹੋਏ ‘ਆਪ’ ‘ਚ ਸ਼ਾਮਲ

1 min read

ਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਹੋਰ ਵੱਡੀ ਮਜ਼ਬੂਤੀ ਮਿਲੀ, ਜਦੋਂ ਲਹਿਰਾ ਵਿਕਾਸ ਮੰਚ ਦੇ ਪ੍ਰਧਾਨ ਅਤੇ ਸੁਨਾਮ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਗੋਇਲ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ।

ਚੌਲ ਮਿੱਲ ਦੇ ਮਾਲਕ ਅਤੇ ਹੋਰ ਸਾਧਨਾਂ ਰਾਹੀਂ ਉਹ ਖੇਤੀ ਖੇਤਰ ‘ਚ ਵੀ ਯੋਗਦਾਨ ਪਾਉਂਦੇ ਹਨ ਅਤੇ ਕਿਸਾਨਾਂ ਦੀ ਮਦਦ ਕਰਦੇ ਹਨ। ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਮੁੱਖ ਮੰਤਰੀ ਉਮੀਦਵਾਰ ਤੋਂ ਪ੍ਰਭਾਵਿਤ ਹੋ ਕੇ ਬਰਿੰਦਰ ਗੋਇਲ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈਐਡਵੋਕੇਟ ਬਰਿੰਦਰ ਗੋਇਲ ਲਹਿਰਾ ਵਿਕਾਸ ਮੰਚ ਦੇ ਰਾਹੀਂ ਲਹਿਰਾਗਾਗਾ ਅਤੇ ਆਸਪਾਸ ਦੇ ਇਲਾਕੇ ‘ਚ ਰਹਿੰਦੇ ਲੋਕਾਂ ਦੀ ਆਵਾਜ਼ ਚੁੱਕ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਣ ਦਾ ਕੰਮ ਕਰਦੇ ਹਨ। ਗੋਇਲ ਸੁਨਾਮ ਬਾਰ ਐਸੋਸੀਏਸ਼ਨ ਦੇ ਤਿੰਨ ਵਾਰ ਪ੍ਰਧਾਨ ਰਹਿ ਚੁੱਕੇ ਹਨ ਅਤੇ ਇੱਕ ਚੰਗੇ ਵਕੀਲ ਦੇ ਰੂਪ ‘ਚ ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਦਾ ਕੰਮ ਵੀ ਕੀਤਾ ਹੈ। ।

Leave a Reply

Your email address will not be published. Required fields are marked *