ਐਤਵਾਰ ਨੂੰ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।
1 min read
ਚੋਣਾਂ ’ਚ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 1304 ਉਮੀਦਵਾਰ ਆਪਣੀ ਕਿਸਮਤ ਆਜ਼ਮਾ ਰਹੇ ਹਨ।
ਹੁਣ ਚੋਣਾਂ ਤੋਂ ਪਹਿਲਾਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕੇਗਾ। ਚੋਣ ਕਮਿਸ਼ਨ ਨੇ ਅਜਿਹੇ ਵਿਅਕਤੀਆਂ ਨੂੰ ਵਿਧਾਨ ਸਭਾ ਹਲਕਿਆਂ ਤੋਂ ਬਾਹਰ ਚਲੇ ਜਾਣ ਦੇ ਆਦੇਸ਼ ਦਿੱਤੇ ਹਨ ਜਿਨ੍ਹਾਂ ਦੀ ਵੋਟ ਸਬੰਧਤ ਹਲਕੇ ਵਿੱਚ ਨਹੀਂ ਹੈ। ਸੂਬੇ ਦੇ 80 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਵੀ ਚੋਣ ਡਿਊਟੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਤਾਇਨਾਤ ਕੀਤੇ ਗਏ ਹਨ।
ਪੰਜਾਬ ਵਿੱਚ 21275066 ਵੋਟਰਾਂ ਵੱਲੋਂ ਆਪਣੇ ਜਮਹੂਰੀ ਹੱਕ ਦਾ ਪ੍ਰਯੋਗ ਕੀਤਾ ਜਾਵੇਗਾ। ਕੁੱਲ ਵੋਟਰਾਂ ਵਿੱਚ 11187857 ਪੁਰਸ਼, 10086514 ਮਹਿਲਾ, 695 ਵੋਟਰ ਤੀਜੇ ਲਿੰਗ, 144667 ਪੀਡਬਲਿਯੂਡੀ ਵੋਟਰ, 110163 ਸਰਵਿਸ ਵੋਟਰ, 1601 ਪਰਵਾਸੀ ਵੋਟਰ ਅਤੇ 513229 ਵੋਟਰ 80 ਸਾਲ ਤੋਂ ਵੱਧ ਉਮਰ ਦੇ ਹਨ। ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 14751 ਥਾਵਾਂ ਉੱਤੇ 24740 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਪੰਜਾਬ ਵਿੱਚ ਵੋਟਾਂ ਵਾਲੇ ਦਿਨ ਸਾਰੇ ਬੂਥਾਂ ਤੋਂ ਵੈੱਬ-ਕਾਸਟਿੰਗ ਕੀਤੀ ਜਾਵੇਗੀ। ਵੋਟਾਂ 20 ਫਰਵਰੀ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਚੋਣ ਕਮਿਸ਼ਨ ਨੇ ਵੋਟਰਾਂ ਨੂੰ ਵੋਟਰ ਪਛਾਣ ਪੱਤਰ ਦੇ ਨਾਲ ਨਾਲ 12 ਹੋਰ ਪਛਾਣ ਪੱਤਰ ਦੀ ਵਰਤੋਂ ਕਰਨ ਦੀ ਵੀ ਖੁੱਲ੍ਹ ਦਿੱਤੀ ਹੈ।
