January 28, 2023

Aone Punjabi

Nidar, Nipakh, Nawi Soch

ਕਪੂਰਥਲਾ ਪੁਲਿਸ ਨੇ ਚਾਰ ਅੰਤਰ-ਰਾਜੀ ਨਸ਼ਾ ਤਸਕਰੀ ਨੂੰ ਗ੍ਰਿਫਤਾਰ ਕਰਕੇ ਕੀਤਾ ਨਾਕਾਮ

1 min read

ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਸਿਧਾਰਥ ਚਟੋਪਾਧਿਆਏ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਪੂਰਥਲਾ ਪੁਲਿਸ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਤੋਂ ਨਸ਼ਿਆਂ ਦੀ ਇਕ ਵੱਡੀ ਖੇਪ ਸੂਬੇ ਵਿਚ ਲਿਆਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਤੇ ਇਕ ਟਰੱਕ ਵਿਚ ਛੁਪਾਈ ਹੋਈ 3.75 ਕੁਇੰਟਲ ਭੁੱਕੀ ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿਆਰਾ ਲਾਲ ਵਾਸੀ ਜੱਕੋਪੁਰ, ਸੁਰਿੰਦਰ ਵਾਸੀ ਸਬੂਵਾਲ ਜਲੰਧਰ ਤੇ ਜਸਬੀਰ ਸਿੰਘ ਕਾਲਾ, ਦੀਦਾਰ ਸਿੰਘ ਵਾਸੀ ਸੈਂਚਾ ਕਪੂਰਥਲਾ ਵਜੋਂ ਹੋਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਕਪੂਰਥਲਾ ਵਿਚ ਸਰਗਰਮ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਜਿਸ ਵਿਚ ਐਸਐਚਓ ਥਾਣਾ ਤਲਵੰਡੀ ਚੌਧਰੀਆਂ ਜਰਨੈਲ ਸਿੰਘ ਦੀ ਅਗਵਾਈ ਹੇਠ ਇਕ ਟੀਮ ਗੁਪਤ ਸੂਚਨਾ ਦੇ ਅਧਾਰ ‘ਤੇ ਕਪੂਰਥਲਾ-ਸੁਲਤਾਨਪੁਰ ਲੋਧੀ ਮੁੱਖ ਮਾਰਗ ‘ਤੇ ਗਸ਼ਤ ਕਰ ਰਹੀ ਸੀ।

ਪੁਲਿਸ ਟੀਮ ਨੇ ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ‘ਤੇ ਇਕ ਨਾਕੇ ‘ਤੇ ਪੰਜਾਬ ਰਜਿਸਟ੍ਰੇਸ਼ਨ ਨੰਬਰ “ਪੀਬੀ06 ਜੀ 6777” ਵਾਲੇ ਇਕ ਟਰੱਕ ਨੂੰ ਰੋਕ ਕੇ ਟਰੱਕ ਵਿਚ ਬਣਾਏ ਵਿਸ਼ੇਸ਼ ਡੱਬੇ ਵਿਚ ਛੁਪਾ ਕੇ ਰੱਖੀ 3.75 ਕੁਇੰਟਲ ਭੁੱਕੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਭੁੱਕੀ ਨੂੰ ਛੁਪਾਉਣ ਲਈ ਬਣਾਇਆ ਗੁਪਤ ਡੱਬਾ ਉਪਰੋਂ ਦੇਖਣ ਵਿਚ ਇਕ ਆਮ ਟਰੱਕ ਦੇ ਫਰਸ਼ ਵਰਗਾ ਲੱਗਦਾ ਸੀ ਅਤੇ ਇਸ ‘ਤੇ ਬਾਸਮਤੀ ਚੌਲਾਂ ਦੀਆਂ 350 ਬੋਰੀਆਂ ਰੱਖੀਆਂ ਗਈਆਂ ਸਨ। ਤਲਾਸ਼ੀ ਦੌਰਾਨ ਪੁਲਿਸ ਟੀਮ ਨੂੰ ਫ਼ਰਸ਼ ਵਿਚ ਛੁਪੇ ਹੋਏ ਨੱਟ ਤੇ ਬੋਲਟ ਮਿਲੇ ਅਤੇ ਉਨ੍ਹਾਂ ਨੂੰ ਖੋਲ੍ਹਣ ‘ਤੇ 25 ਬੋਰੀਆਂ (15/15 ਕਿਲੋਗ੍ਰਾਮ) ਭੁੱਕੀ ਬਰਾਮਦ ਹੋਈ।

ਐਸਐਸਪੀ ਨੇ ਦੱਸਿਆ ਕਿ ਪੰਜਾਬ ਦੇ ਗ੍ਰਹਿ ਮੰਤਰੀ ਵੱਲੋਂ ਜੰਮੂ-ਕਸ਼ਮੀਰ ਤੇ ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ ‘ਤੇ ਆਉਣ ਵਾਲੇ ਅੰਤਰਰਾਜੀ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਕਪੂਰਥਲਾ ਪੁਲਿਸ ਵੱਲੋਂ ਪਿਛਲੇ ਮਹੀਨੇ ਤੋਂ ਇਹ ਤੀਸਰੀ ਵੱਡੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਐਮਪੀ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਲੈ ਕੇ ਆਇਆ ਸੀ, ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 15 (ਸੀ), 25, 29, 61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਰੈਕੇਟ ਦੇ ਬਾਕੀ ਮੈਂਬਰਾਂ ਨੂੰ ਕਾਬੂ ਕੀਤਾ ਜਾਵੇਗਾ।

Leave a Reply

Your email address will not be published. Required fields are marked *