January 30, 2023

Aone Punjabi

Nidar, Nipakh, Nawi Soch

ਕਰਨਾਟਕ ‘ਚ 17 ਸਾਲਾ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ ਗਿਆ

1 min read

ਕਰਨਾਟਕ ਹਾਈ ਕੋਰਟ ਵੱਲੋਂ 10 ਫਰਵਰੀ ਨੂੰ ਜਾਰੀ ਅੰਤਰਿਮ ਹੁਕਮ ਦਾ ਹਵਾਲਾ ਦਿੱਤਾ। ਅਦਾਲਤ ਨੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਭਗਵੇਂ ਸ਼ਾਲ, ਹਿਜਾਬ ਅਤੇ ਧਾਰਮਿਕ ਝੰਡੇ ਪਹਿਨਣ ਤੋਂ ਬਚਣ ਲਈ ਕਿਹਾ ਸੀ। ਸਿੱਖ ਵਿਦਿਆਰਥਣ ਦੇ ਪਰਿਵਾਰ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਅਤੇ ਹਾਈਕੋਰਟ ਨੂੰ ਮਾਮਲੇ ‘ਤੇ ਸਫਾਈ ਦੇ ਕੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।

 ਬੈਂਗਲੁਰੂ ਦੇ ਮਾਉਂਟ ਕਾਰਮਲ ਪੀਯੂ ਕਾਲਜ ਦੀ ਅੰਮ੍ਰਿਤਧਾਰੀ ਵਿਦਿਆਰਥਣ ਨੂੰ 16 ਫਰਵਰੀ ਨੂੰ ਸਭ ਤੋਂ ਪਹਿਲਾਂ ਨਿਮਰਤਾ ਨਾਲ ਪੱਗ ਉਤਾਰਨ ਲਈ ਕਿਹਾ ਗਿਆ ਸੀ, ਜਿਸ ਤੋਂ ਵਿਦਿਆਰਥਣ ਨੇ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਕਾਲਜ ਨੇ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਸੀ ਕਿ ਉਹ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਦੇ ਹਨ ਪਰ ਹਾਈ ਕੋਰਟ ਦੇ ਹੁਕਮਾਂ ਦੇ ਪਾਬੰਦ ਹਨ। ਖਾਸ ਗੱਲ ਇਹ ਹੈ ਕਿ ਵਿਦਿਆਰਥਣ ਸਟੂਡੈਂਡ ਯੂਨੀਅਨ ਦੀ ਪ੍ਰਧਾਨ ਵੀ ਹੈ।

“ਸਾਨੂੰ ਹੁਣ ਤੱਕ ਵਿਦਿਆਰਥਣ ਦੀ ਪੱਗ ਬੰਨ੍ਹਣ ਨਾਲ ਕੋਈ ਸਮੱਸਿਆ ਨਹੀਂ ਸੀ। ਜਦੋਂ 16 ਫਰਵਰੀ ਨੂੰ ਕਾਲਜ ਖੁੱਲ੍ਹਿਆ ਤਾਂ ਅਸੀਂ ਸਾਰੇ ਵਿਦਿਆਰਥੀਆਂ ਨੂੰ ਅਦਾਲਤੀ ਹੁਕਮਾਂ ਦੀ ਜਾਣਕਾਰੀ ਦਿੱਤੀ ਅਤੇ ਆਪਣੀਆਂ ਆਮ ਗਤੀਵਿਧੀਆਂ ਵਿੱਚ ਜੁੱਟ ਗਏ। ਮੰਗਲਵਾਰ ਨੂੰ ਜਦੋਂ ਪ੍ਰੀ-ਯੂਨੀਵਰਸਿਟੀ ਐਜੂਕੇਸ਼ਨ (ਉੱਤਰੀ) ਦੇ ਡਿਪਟੀ ਡਾਇਰੈਕਟਰ ਕਾਲਜ ਪਹੁੰਚੇ ਤਾਂ ਉਨ੍ਹਾਂ ਨੇ ਹਿਜਾਬ ਪਹਿਨੇ ਲੜਕੀਆਂ ਦੇ ਇੱਕ ਸਮੂਹ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਦਫਤਰ ਬੁਲਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਦੱਸਿਆ।

 ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਪੱਗ ਨਹੀਂ ਉਤਾਰੇਗਾ। ਅਖਬਾਰ ਨਾਲ ਗੱਲਬਾਤ ਦੌਰਾਨ ਉਸ ਨੇ ਕਿਹਾ, ‘ਉਸ ਨੂੰ ਹੁਣ ਤੱਕ ਕਾਲਜ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਹੁਣ ਉਹ ਹਾਈਕੋਰਟ ਦੇ ਹੁਕਮਾਂ ਦਾ ਜਵਾਬ ਦਿੰਦੇ ਹੋਏ ਮੁਸ਼ਕਿਲ ਵਿੱਚ ਫਸਦੇ ਨਜ਼ਰ ਆ ਰਹੇ ਹਨ।

ਉਨ੍ਹਾਂ ਕਾਲਜ ਨੂੰ ਲਿਖਿਆ ਹੈ ਕਿ ਅਦਾਲਤ ਦੇ ਹੁਕਮਾਂ ਵਿੱਚ ‘ਸਿੱਖਾਂ ਦੀ ਪੱਗ’ ਬਾਰੇ ਕੁਝ ਵੀ ਨਹੀਂ ਲਿਖਿਆ ਗਿਆ ਹੈ ਅਤੇ ਇਸ ਨੂੰ ਗਲਤ ਨਾ ਸਮਝਿਆ ਜਾਵੇ। ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਭਾਈਚਾਰੇ ਦੇ ਵਕੀਲਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਵੀ ਸੰਪਰਕ ਵਿੱਚ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਬੇਟੀ ਨੂੰ ਕਲਾਸ ‘ਚ ਪੱਗ ਬੰਨਣ ਦੀ ਇਜਾਜ਼ਤ ਦਿੱਤੀ ਜਾਵੇ।

Leave a Reply

Your email address will not be published. Required fields are marked *