January 31, 2023

Aone Punjabi

Nidar, Nipakh, Nawi Soch

ਕਰਨ ਜੌਹਰ ਨੇ ਪ੍ਰਸ਼ੰਸਕਾਂ ਤੇ ਦੇਸ਼ ਵਾਸੀਆਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ

1 min read

 ਹੁਣ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ ਨੇ ਵੀ ਆਪਣੇ ਪ੍ਰਸ਼ੰਸਕਾਂ ਤੇ ਦੇਸ਼ ਵਾਸੀਆਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਫੈਸਲਾ ਕੀਤਾ ਹੈ। ਜੀ ਹਾਂ, ਉਹ ਬਹੁ-ਭਾਸ਼ਾਈ ਮਾਈਕ੍ਰੋ ਬਲੌਗਿੰਗ ਪਲੇਟਫਾਰਮ ‘ਕੂ’ ਦੀ ਮੁਹਿੰਮ ਨਾਲ ਜੁੜੇ ਹੋਏ ਹਨ।

ਕਰਨ ਜੌਹਰ ਨੇ ਆਪਣੇ ਅਧਿਕਾਰਤ ‘ਕੂ’ ਅਕਾਊਂਟ ’ਤੇ ਲਿਖਿਆ, ‘ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਤੇ ਵੋਟਿੰਗ ਹਰ ਵੋਟਰ ਦਾ ਅਧਿਕਾਰ ਹੈ। 25 ਜਨਵਰੀ ਰਾਸ਼ਟਰੀ ਵੋਟਰ ਦਿਵਸ ਹੈ। ਇਸ ਮੌਕੇ ਮੈਂ ਸਾਰਿਅਂ ਨੂੰ ਪਹਿਲਾਂ ਹੀ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂਂ ਕਰਨਾ ਨਾ ਭੁੱਲੋ। ਕਰਨ ਜੌਹਰ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਕਰਨ ਜੌਹਰ ਨੇ ਦੇਸ਼ ਦੇ ਲੋਕਾਂ ਨੂੰ ਆਪਣੀ ਵੋਟਿੰਗ ਬਾਰੇ ਜਾਗਰੂਕ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ ਅਗਲੇ ਮਹੀਨੇ ਦੇਸ਼ ਦੇ ਪੰਜ ਸੂਬਿਆਂਂ’ਚ ਵਿਧਾਨ ਸਭਾ ਚੋਣਾਂ ਹੋਣੀਆਂਂ ਹਨ। ਅਜਿਹੇ ’ਚ ਚੋਣ ਕਮਿਸ਼ਨ ਨੇ ‘ਕੂ’ ਦੇ ਨਾਲ-ਨਾਲ ਲੋਕਾਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕਰਨ ਦੀ ਪਹਿਲ ਸ਼ੁਰੂ ਕੀਤੀ ਹੈ। ਇਸ ਪਹਿਲ ’ਚ ਕਰਨ ਜੌਹਰ ਦਾ ਵੀ ਯੋਗਦਾਨ ਰਿਹਾ ਹੈ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ’ਚ ਸੱਤ, ਮਨੀਪੁਰ ’ਚ ਦੋ ਤੇ ਪੰਜਾਬ, ਉੱਤਰਾਖੰਡ ਤੇ ਗੋਆ ’ਚ ਇੱਕ ਪੜਾਅ ’ਚ ਵੋਟਾਂ ਪੈਣਗੀਆਂਂ। ਪੰਜਾਬ, ਉੱਤਰਾਖੰਡ ਤੇ ਗੋਆ ’ਚ ਇੱਕ ਪੜਾਅ ’ਚ 14 ਫਰਵਰੀ ਨੂੰ ਵੋਟਾਂ ਪੈਣਗੀਆਂਂ ਜਦਕਿ ਮਨੀਪੁਰ ’ਚ ਦੋ ਪੜਾਵਾਂ ’ਚ 27 ਫਰਵਰੀ ਤੇ 3 ਮਾਰਚ ਨੂੰ ਵੋਟਾਂ ਪੈਣਗੀਆਂਂ। ਪੰਜ ਰਾਜਾਂ ’ਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Leave a Reply

Your email address will not be published. Required fields are marked *