ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਚਾਨਕ ਮੁਲਾਕਾਤ ਕੀਤੀ।
1 min read
ਇਸ ਹੈਰਾਨੀਜਨਕ ਘਟਨਾ ਨੇ ਸਿਆਸੀ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ ਅਤੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ।
ਕਾਂਗਰਸ ਸਾਂਸਦ ਨੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਦੇ ਨਾਲ ਇੱਕ ਟਵੀਟ ਪੋਸਟ ਕੀਤਾ ਹੈ, ਜਿਸ ਵਿੱਚ ਭਵਿੱਖ ਵਿੱਚ ਉਸ ਦੇ ਸੰਭਾਵੀ ਕਦਮਾਂ ਬਾਰੇ ਅਟਕਲਾਂ ਨੂੰ ਵਧਾ ਦਿੱਤਾ ਗਿਆ ਹੈ। ਹਾਲਾਂਕਿ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਬਿੱਟੂ ਨੇ ਟਵੀਟ ਕੀਤਾ, “ਅੱਜ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਮਿਲੇ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ।”
ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਛੱਡ ਦਿੱਤੀ। ਫੇਰ ਦਲਿਤ ਵੋਟਰਾਂ ਨੂੰ ਭਰਵਮਾਉਣ ਲਈ ਚਰਨਜੀਤ ਸਿੰਘ ਚੰਨੀ ਨੂੰ ਆਖੀਰਲੇ ਦਿਨਾਂ ਵਿੱਚ ਮੁੱਖ ਮੰਤਰੀ ਬਣਾਇਆ ਗਿਆ। ਪਰ ਇਸਦੇ ਬਾਵਜੂਦ ਕਾਂਗਰਸ ਦਾ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਮਾੜਾ ਪ੍ਰਦਰਸ਼ਨ ਰਿਹਾ।
ਭਾਜਪਾ ਕੋਲ ਸੂਬੇ ਵਿੱਚ ਕੋਈ ਮਜ਼ਬੂਤ ਆਗੂ ਨਹੀਂ ਹੈ। ਬੀਜੇਪ ਵੱਲੋਂ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਗੱਠਜੋੜ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ, ਦੋਵਾਂ ਦਾ ਗਠਜੋੜ ਕੋਈ ਛਾਪ ਛੱਡਣ ਵਿੱਚ ਅਸਫਲ ਰਹੇ।
ਇਨ੍ਹਾਂ ਚੋਣਾਂ ਤੋਂ ਪਹਿਲਾਂ ਭਾਜਪਾ ਸੂਬੇ ਵਿੱਚ ਅਕਾਲੀ ਦਲ ਦੀ ਜੂਨੀਅਰ ਭਾਈਵਾਲ ਸੀ। ਹਾਲਾਂਕਿ, ਦੋਵੇਂ ਪਾਰਟੀਆਂ ਕਿਸਾਨ ਬਿੱਲ ਨੂੰ ਲੈ ਕੇ ਵੱਖ ਹੋ ਗਈਆਂ। ਭਾਜਪਾ ਹੁਣ ਸੂਬੇ ਵਿੱਚ ਆਪਣਾ ਆਧਾਰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।




