January 28, 2023

Aone Punjabi

Nidar, Nipakh, Nawi Soch

ਕਾਂਗਰਸ ਨੂੰ ਝਟਕਾ : 25 ਪਰਿਵਾਰ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

1 min read

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਵਿੱਚ ਹੋਏ ਇਤਿਹਾਸਕ ਇਕੱਠ ਨੂੰ ਦੇਖਦੇ ਹੋਏ ਦੂਜੀਆਂ ਪਾਰਟੀਆਂ ਨਾਲ ਜੁੜੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਕਿਆਵਦ ਤੇਜ਼ ਹੋ ਗਈ ਹੈ ਜਿਸ ਦੇ ਚਲਦਿਆਂ ਹਲਕਾ ਗੁਰੂਹਰਸਹਾਏ ਅੰਦਰ ਵੀ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪਿੰਡ ਗਜਨੀਵਾਲਾ ਦੇ 25 ਕਾਂਗਰਸੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਅਤੇ ਅਕਾਲੀ ਬਸਪਾ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਬਲਵਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।

ਸ਼ਾਮਿਲ ਹੋਣ ਵਾਲੇ ਪਰਿਵਾਰਾਂ ਬਲਵਿੰਦਰ ਸਿੰਘ ,ਜਸਵਿੰਦਰ ਸਿੰਘ,ਕਸ਼ਮੀਰ ਸਿੰਘ ,ਮਨਜੀਤ ਸਿੰਘ,ਸ਼ੇਖਰ ਸਿੰਘ,ਅਮਰਦੀਪ ਸਿੰਘ,ਰਮਨ ਕੁਮਾਰ,ਬਲਵਿੰਦਰ ਸਿੰਘ ,ਕੁਲਦੀਪ ਸਿੰਘ, ਭਿੰਦਾ ਸਿੰਘ,ਪਾਰਸ ਸਿੰਘ ,ਲੇਖਾ ਸਿੰਘ,ਸੁਰਜੀਤ ਸਿੰਘ,ਸੁੱਖਾ ਸਿੰਘ ,ਜਸਪ੍ਰੀਤ ਸਿੰਘ,ਸੁਖਦੇਵ ਸਿੰਘ ,ਜਗਦੀਸ਼ ਸਿੰਘ,ਓਮ ਪ੍ਰਕਾਸ਼,ਪ੍ਰਕਾਸ਼ ਸਿੰਘ, ਰਾਜ ਸਿੰਘ,ਸਨਮ ਸਿੰਘ, ਸੁਖਵਿੰਦਰ ਸਿੰਘ,ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ,ਸੁਰਜੀਤ ਸਿੰਘ ਨੂੰ ਗੁਰਦੇਵ ਮਾਨ ਨੇ ਸਿਰੋਪਾ ਪਾ ਕੇ ਜੀ ਆਇਆਂ ਕਿਹਾ ਅਤੇ ਪਾਰਟੀ ਵਿੱਚ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਵਰਦੇਵ ਮਾਨ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਨ੍ਹਾਂ ਦੇ ਸਾਰੇ ਮਸਲੇ ਤੁਰੰਤ ਹੱਲ ਕਰਵਾਏ ਜਾਣਗੇ। ਗੁਰਦੇਵ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਾਂਗਰਸੀਆਂ ਤੱਕ ਦੀ ਵੀ ਕੋਈ ਸੁਣਵਾਈ ਨਹੀਂ ਕੀਤੀ ਗਈ ਅਤੇ ਲਾਲਚਵਸ਼ ਝੂਠੇ ਪਰਚੇ ਦਰਜ ਕਰਕੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਗਿਆ ਹੈ ਜਿਸ ਲਈ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

Leave a Reply

Your email address will not be published. Required fields are marked *