ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਸਾਨੂੰ ਕੋਈ ਇਤਰਾਜ਼ ਨਹੀਂ,ਚਰਨਜੀਤ ਸਿੰਘ ਚੰਨੀ
1 min read


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਭਤੀਜੇ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਸਾਨੂੰ ਕੋਈ ਇਤਰਾਜ਼ ਨਹੀਂ, ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ। ਦੱਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨੂੰ ਦੇਰ ਰਾਤ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ।

