August 18, 2022

Aone Punjabi

Nidar, Nipakh, Nawi Soch

ਕਾਨੂੰਨ ਵਿਵਸਥਾ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਗਈ ਹੈ।ਅੱਜ ਭਗਵੰਤ ਮਾਨ ਵੱਲੋ SSps ਨਾਲ ਬੈਠਕ ਹੋਣ ਜਾ ਰਹੀ ਹੈ।

1 min read

ਕਾਨੂੰਨ ਵਿਵਸਥਾ ਨੂੰ ਲੈ ਕੇ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ SSPs ਨਾਲ ਬੈਠਕ ਕਰ ਰਹੇ ਨੇ ਤੇ ਝੂਠੇ ਪਰਚਿਆਂ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਸੀਐੱਮ ਨੇ ਕੱਲ੍ਹ ਸਾਰੇ ਜ਼ਿਲ੍ਹਿਆਂ ਦੇ DCs ਨਾਲ ਬੈਠਕ ਕੀਤੀ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਸੂਬੇ ਭਰ ਪੁਲਿਸ ਕਮਿਸ਼ਨਰ ਤੇ ਐਸਐਸਪੀ ਨੂੰ ਚੰਡੀਗਡ਼੍ਹ ਤਲਬ ਕੀਤਾ ਹੈ। ਮੁੱਖ ਮੰਤਰੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਅਫ਼ਸਰਾਂ ਨਾਲ ਇਹ ਪਹਿਲੀ ਮੀਟਿੰਗ ਹੈ। ਇਹ ਮੀਟਿੰਗ ਪੰਜਾਬ ਭਵਨ ਵਿਚ ਹੋਵੇਗੀ। ਸੀਪੀਜ਼ ਤੇ ਐਸਐਸਪੀਜ਼ ਤੋਂ ਇਲਾਵਾ ਡੀਜੀਪੀ ਪੰਜਾਬ ਵੀ ਕੇ ਭਾਵਡ਼ਾ ਤੋਂ ਇਲਾਵਾ ਪੁਲਿਸ ਦੇ ਉਚ ਅਧਿਕਾਰੀ ਵੀ ਮੌਜੂਦ ਰਹਿਣਗੇਪਿਛਲੇ ਦਿਨੀਂ ਪੰਜਾਬ ਵਿਚ ਕਈ ਥਾਈਂ ਗੋਲੀਆਂ ਚੱਲੀਆਂ।

This image has an empty alt attribute; its file name is 05_04_2022-05_04_2022-bhagwant_mann_22600159_9052228.jpg

ਜਿਸ ਨਾਲ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਉਂਗਲ ਉਠ ਰਹੀ ਹੈ। ਜਿਥੇ ਵਿਰੋਧੀ ਇਸ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ ਉਥੇ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।।ਅੱਜ ਭਗਵੰਤ ਮਾਨ ਵੱਲੋ ਸ਼ਸ਼ਪਸ ਨਾਲ ਬੈਠਕ ਹੋ ਜਾ ਰਹੀ ਹੈ।ਹੋਣ ਇਹ ਜਿਹੜੀ ਮੀਟਿੰਗ ਰੱਖੀ ਜਾ ਰਹੀ ਹੈ ਇਹ ਕਾਨੂੰਨ ਵਿਵਸਥਾਂ ਨੂੰ ਲੈ ਕੇ ਰੱਖੀ ਗਈ ਹੈ।ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਜਿੰਨੇ ਵੀ ਪਰਚੇ ਹੋਏ ਉਹਨਾ ਤੇ ਚਰਚਾਵਾ ਕੀਤੀਆ ਜਾਣ ਗਿਆ।

ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਤੇ ਗੈਂਗਸਟਰਾਂ ਖਿਲਾਫ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਰਣਨੀਤੀ ਬਣਾਉਣ ਲਈ ਤਿਆਰ ਹੈ। CM ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸਖ਼ਤ ਫੈਸਲਾ ਲਿਆ ਹੈ।

ਪੰਜਾਬ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਵੇਗੀ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿਚ ਸਖਤ ਫੈਸਲੇ ਲਏ ਜਾ ਰਹੇ ਹਨ।

 ਕੱਲ੍ਹ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ ’ਚ ਬੈਠਣ ਦੀ ਥਾਂ ਪਿੰਡਾਂ ਵਿੱਚ ਜਾ ਕੇ ਲੋਕ ਮਿਲਣੀਆਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਲਝਾਉਣ ਦੇ ਹੁਕਮ ਦਿੱਤੇ ਸਨ।

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦਿਆਂ ਕਿਹਾ ਕਿ ਉਹ ਸਰਕਾਰ ਦਾ ਅਸਲ ਚਿਹਰਾ ਹਨ, ਜਿਨ੍ਹਾਂ ਦਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਤੇ ਨਾਗਰਿਕ ਕੇਂਦਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ।

Leave a Reply

Your email address will not be published. Required fields are marked *