July 5, 2022

Aone Punjabi

Nidar, Nipakh, Nawi Soch

ਕਿਸਾਨਾ ਲਈ ਆਈ ਵੱਡੀ ਖਬਰ ਕੇਦਰ ਨੇ ਕਣਕ ਦੀ ਖਰੀਦ ਦੇ ਲਈ CCL ਜ਼ਾਰੀ ਕਰ ਦਿੱਤਾ ਹੈ।

1 min read

ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਗਵੰਤ ਮਾਨ ਵੱਲੋ ਟਵੀਟ ਕੀਤਾ ਗਿਆ ਤੇ ਕਿਹਾ ਕਿ ਪੰਜਾਬ ਦੇ ਕਿਸਾਨਾ ਦੀ ਪੱੁਤਾਂ ਵਾਂਗ ਪਾਲੀ ਹੋਈ…ੜਸਲ ਦਾ ਇੱਕ ਇੱਕ ਦਾਣਾ ਪੰਜਾਬ ਸਰਕਾਰ ਚੱੁਕੇਗੀ….ਮੰਡੀਆ ਚ ਕਿਸਾਨਾਂ ਦੇ ਰੁਲਣ ਦਾ ਜ਼ਮਾਨਾ ਹੁਣ ਬੀਤ ਗਿਆ…ਮੇਰੇ ਉੱਤੇ ਯਕੀਨ ਰੱਖੋ…

ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ।ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।

ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਇਕ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।

ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ।

Leave a Reply

Your email address will not be published. Required fields are marked *