January 30, 2023

Aone Punjabi

Nidar, Nipakh, Nawi Soch

ਕਿਸਾਨ ਅੰਦੋਲਨ ‘ਚ ਸੁਰੱਖਿਆ ਲਈ ਦਿੱਲੀ ਪੁਲਿਸ ਨੇ ਖਰਚੇ 7 ਕਰੋੜ ਰੁਪਏ, ਆਈ ਰਿਪੋਰਟ

1 min read

ਸਰਕਾਰ ਤੇ ਕਿਸਾਨਾਂ ਦੀ ਸਹਿਮਤੀ ਦੀ ਖ਼ਬਰ ਦੇ ਵਿਚਾਲੇ ਹੁਣ ਅੰਦੋਲਨ ਨਾਲ ਜੁੜੇ ਖਰਚੇ ਵੀ ਸਾਹਮਣੋ ਆਉਣ ਲੱਗੇ ਹਨ। ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਪ੍ਰਦਾਨ ਕਰਨ ਲਈ ਕੁੱਲ 7.38 ਕਰੋੜ ਰੁਪਏ ਖਰਚ ਕੀਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ (MoS) ਨਿਤਿਆਨੰਦ ਰਾਏ ਨੇ ਸੰਸਦ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਸੰਸਦ ਮੈਂਬਰ ਐਮ ਮੁਹੰਮਦ ਅਬਦੁੱਲਾ ਦੇ ਸਵਾਲ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਅਗਸਤ 2020 ਤੋਂ ਹੁਣ ਤੱਕ ਦਿੱਲੀ ਦੀਆਂ ਸਰਹੱਦਾਂ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਾਲੇ ਸਥਾਨਾਂ ‘ਤੇ ਸੁਰੱਖਿਆ ਪ੍ਰਦਾਨ ਕਰਨ ਲਈ ਖਰਚ ਕੀਤੀ ਗਈ ਰਕਮ।

ਇਹ ਪੁੱਛੇ ਜਾਣ ‘ਤੇ ਕਿ ਕੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਗਿਣਤੀ ਹੈ ਅਤੇ ਕੀ ਕੇਂਦਰ ਸਰਕਾਰ ਨੇ ਉਨ੍ਹਾਂ ਲਈ ਕੋਈ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ? ਜੇ ਨਹੀਂ, ਤਾਂ ਇਸ ਦੇ ਪਿੱਛੇ ਕੀ ਕਾਰਨ ਹੈ? ਇਸ ‘ਤੇ ਗ੍ਰਹਿ ਰਾਜ ਮੰਤਰੀ ਰਾਏ ਨੇ ਕਿਹਾ ਕਿ ‘ਭਾਰਤ ਦੇ ਸੰਵਿਧਾਨ ਦੀ ਸੱਤਵੀਂ ਅਨੁਸੂਚੀ ਦੇ ਅਨੁਸਾਰ ਪੁਲਿਸ ਅਤੇ ਜਨਤਕ ਵਿਵਸਥਾ ਰਾਜ ਦੇ ਵਿਸ਼ੇ ਹਨ। ਇਸ ਸਬੰਧੀ ਜਾਣਕਾਰੀ ਸਬੰਧਤ ਰਾਜ ਸਰਕਾਰਾਂ ਦੁਆਰਾ ਰੱਖੀ ਜਾਂਦੀ ਹੈ।

ਰਾਜ ਮੁਆਵਜ਼ੇ ਨਾਲ ਸਬੰਧਤ ਮਾਮਲਿਆਂ ਨੂੰ ਦੇਖਦਾ ਹੈ

ਕੇਂਦਰੀ ਮੰਤਰੀ ਨੇ ਕਿਹਾ ਕਿ ਸਬੰਧਤ ਰਾਜ ਸਰਕਾਰਾਂ – ਇਸ ਮਾਮਲੇ ਵਿੱਚ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਰਾਜ ਜਿਵੇਂ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ, ਜਿੱਥੇ ਅੰਦੋਲਨ ਸਰਗਰਮ ਹੈ, ਕਿਸਾਨਾਂ ਦੀਆਂ ਮੌਤਾਂ ਅਤੇ ਅਜਿਹੇ ਮੁਆਵਜ਼ੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂ ਹਨ। ਉਨ੍ਹਾਂ ਵੱਲੋਂ ਕੇਸਾਂ ਦਾ ਨਿਪਟਾਰਾ ਵੀ ਕੀਤਾ ਜਾਂਦਾ ਹੈ।

ਦੱਸ ਦੇਈਏ ਕਿ ਦਿੱਲੀ ਦੇ ਗਾਜ਼ੀਪੁਰ, ਟਿੱਕਰੀ ਅਤੇ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਖਾਸ ਤੌਰ ‘ਤੇ ਸਰਗਰਮ ਹੈ। ਦਿੱਲੀ ਪੁਲਿਸ ਨੇ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਜ਼ਮੀਨ ‘ਤੇ ਬੈਰੀਕੇਡ, ਕੰਕਰੀਟ ਦੀਆਂ ਕੰਧਾਂ ਅਤੇ ਇੱਥੋਂ ਤੱਕ ਕਿ ਮੇਖਾਂ ਵੀ ਲਗਾ ਦਿੱਤੀਆਂ ਸਨ। ਇਹ

ਕਿਸਾਨ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਸਨ।

ਕੇਂਦਰ ਅਤੇ ਵਿਰੋਧੀ ਧਿਰ ਵਿਚਾਲੇ ਹਾਲ ਹੀ ਵਿੱਚ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ ਜਦੋਂ ਕੇਂਦਰ ਨੇ ਕਿਹਾ ਕਿ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਗਿਣਤੀ ਬਾਰੇ ਉਸ ਕੋਲ ਕੋਈ ਅੰਕੜਾ ਨਹੀਂ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਕੋਲ ਅੰਦੋਲਨ ਦੌਰਾਨ ਮਾਰੇ ਗਏ 700 ਕਿਸਾਨਾਂ ਦੀ ਸੂਚੀ ਹੈ।

Leave a Reply

Your email address will not be published. Required fields are marked *