July 6, 2022

Aone Punjabi

Nidar, Nipakh, Nawi Soch

ਕੁਲਦੀਪ ਸਿੰਘ ਬਰਾੜ ਬਣੇ ਪੰਜਾਬ ਮੰਡੀ ਬੋਰਡ ਦੇ ਜੀਐਮ

1 min read

 ਪੰਜਾਬ ਮੰਡੀ ਬੋਰਡ ਵਿਚ ਡੀਜੀਐਮ ਦੀਆਂ ਸੇਵਾਵਾਂ ਦੇ ਰਹੇ ਕੁਲਦੀਪ ਸਿੰਘ ਬਰਾੜ ਨੂੰ ਪੰਜਾਬ ਸਰਕਾਰ ਨੇ ਤਰੱਕੀ ਦੇ ਕੇ ਪੰਜਾਬ ਮੰਡੀ ਬੋਰਡ ਦਾ ਜਨਰਲ ਮੈਨੇਜਰ ਬਣਾ ਦਿੱਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਮੰਡੀ ਬੋਰਡ ਦੇ ਹਲਕਿਆਂ ਤੋਂ ਇਲਾਵਾ ਉਨ੍ਹਾਂ ਦੇ ਜਾਣਕਾਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਹ ਲੰਬਾ ਸਮਾਂ ਬਠਿੰਡਾ ਜ਼ਿਲ੍ਹਾ ਮੰਡੀ ਅਫ਼ਸਰ ਵਜੋਂ ਤਾਇਨਾਤ ਰਹੇ ਹਨ। ਕੁਲਦੀਪ ਬਰਾੜ ਨੇ ਜਿੱਥੇ ਵੀ ਨੌਕਰੀ ਕੀਤੀ ਉਨ੍ਹਾਂ ਦਾ ਕਿਸਾਨਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜੰਡਾਂਵਾਲਾ ਦੇ ਜੰਮਪਲ ਕੁਲਦੀਪ ਸਿੰਘ ਬਰਾੜ ਇਸ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਦੇ ਡਿਪਟੀ ਜਨਰਲ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਸਨ। ਉਨ੍ਹਾਂ ਦੀ ਇਸ ਨਿਯੁਕਤੀ ਤੇ ਮਾਰਕੀਟ ਕਮੇਟੀ ਦੇ ਸੇਵਾਮੁਕਤ ਸੁਪਰਡੈਂਟ ਰਸ਼ਪਾਲ ਸਿੰਘ ਨਥਾਣਾ, ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਸੁਖਵਿੰਦਰ ਸਿੰਘ ਜ਼ੈਲਦਾਰ, ਮਾਰਕੀਟ ਕਮੇਟੀ ਦੇ ਸੈਕਟਰੀ ਮੁਨੀਸ਼ ਕੁਮਾਰ, ਮਾਰਕੀਟ ਕਮੇਟੀ ਰਾਮਪੁਰਾ ਦੇ ਸੈਕਟਰੀ ਬਲਕਾਰ ਸਿੰਘ, ਮਾਰਕੀਟ ਕਮੇਟੀ ਬਠਿੰਡਾ ਦੇ ਸੈਕਟਰੀ ਗੁਰਵਿੰਦਰ ਸਿੰਘ, ਮਾਰਕੀਟ ਕਮੇਟੀ ਨਥਾਣਾ ਤੇ ਮੌੜ ਦੇ ਸੈਕਟਰੀ ਸੁਖਜੀਤਪਾਲ ਸਿੰਘ, ਮਾਰਕੀਟ ਕਮੇਟੀ ਦੇ ਸੇਵਾਮੁਕਤ ਸੁਪਰਡੈਂਟ ਦਰਸ਼ਨ ਸਿੰਘ ਵਿਰਕ, ਜ਼ਿਲ੍ਹਾ ਮੰਡੀ ਦਫ਼ਤਰ ਤੋਂ ਦਾਰਾ ਸਿੰਘ, ਪੰਚਾਇਤ ਵਿਭਾਗ ਦੇ ਸੈਕਟਰੀ ਸੰਦੀਪ ਸਿੰਘ ਜੰਡਾਂਵਾਲਾ, ਖੇਤੀਬਾੜੀ ਵਿਭਾਗ ਦੇ ਏਡੀਓ ਬਲਜੀਤ ਸਿੰਘ ਬਰਾੜ ਤੋਂ ਇਲਾਵਾ ਸ਼ੈਲਰ ਐਸੋਸੀਏਸ਼ਨ ਆੜ੍ਹਤੀ ਐਸੋਸੀਏਸ਼ਨ ਨੇ ਵੀ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ।ਜ਼ਿਕਰਯੋਗ ਹੈ ਕਿ ਉਨ੍ਹਾਂ ਪੰਜਾਬ ਮੰਡੀ ਬੋਰਡ ਦਾ ਡੀਜੀਐਮ ਹੁੰਦਿਆਂ ਕਿਸਾਨਾਂ ਦੇ ਹਿੱਤ ਵਿਚ ਕਈ ਅਹਿਮ ਫ਼ੈਸਲੇ ਲਏ ਸਨ । ਉਨ੍ਹਾਂ ਬਾਹਰਲੇ ਸੂਬਿਆਂ ਤੋਂ ਆ ਰਹੀ ਝੋਨੇ ਦੀ ਫਸਲ ਨੂੰ ਰੋਕਣ ਲਈ ਅਹਿਮ ਕਦਮ ਉਠਾਏ ਸਨ।

Leave a Reply

Your email address will not be published. Required fields are marked *