December 1, 2022

Aone Punjabi

Nidar, Nipakh, Nawi Soch

ਕੇਂਦਰ ਸਰਕਾਰ ਨੇ 1100 ਕਰੋੜ ਦਾ ਦਿਹਾਤੀ ਵਿਕਾਸ ਫੰਡ ਰੋਕਿਆ ਹੈ। ਕੇਂਦਰ ਨੇ ਪੰਜਾਬ ਦਿਹਾਤੀ ਵਿਕਾਸ ਐਕਟ 1987 ‘ਚ ਸੋਧ ਦੀ ਸ਼ਰਤ ਰੱਖੀ ਹੈ।

1 min read

ਕੇਂਦਰ ਸਰਕਾਰ ਨੇ 1100 ਕਰੋੜ ਦਾ ਦਿਹਾਤੀ ਵਿਕਾਸ ਫੰਡ ਰੋਕਿਆ ਹੈ। ਕੇਂਦਰ ਨੇ ਪੰਜਾਬ ਦਿਹਾਤੀ ਵਿਕਾਸ ਐਕਟ 1987 ‘ਚ ਸੋਧ ਦੀ ਸ਼ਰਤ ਰੱਖੀ ਹੈ। ਪਿਛਲੇ ਸਾਲ ਵੀ ਸਰਕਾਰ ਨੇ 1200 ਕਰੋੜ ਰੋਕ ਲਏ ਸਨ ਤੇ ਐਕਟ ‘ਚ ਸੋਧ ਦੀ ਸ਼ਰਤ ‘ਤੇ ਜਾਰੀ ਕੀਤੇ ਗਏ ਸਨ। ਪਿਛਲੇ ਸਾਲ 30 ਨਵੰਬਰ ਨੂੰ ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ ਸੀ ਅਤੇ ਕਰੀਬ ਤਿੰਨ ਮਹੀਨੇ ਮਗਰੋਂ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਕੇਂਦਰ ਨੇ ਕਰਜ਼ ਮੁਆਫ਼ੀ ਲਈ ਫੰਡ ਦੇ ਇਸਤੇਮਾਲ ‘ਤੇ ਵੀ ਇਤਰਾਜ਼ ਜਤਾਇਆ ਸੀ।ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਦਿਹਾਤੀ ਵਿਕਾਸ ਫੰਡ ਦਾ ਪੈਸਾ ਵਰਤਿਆ ਗਿਆ ਸੀ ਅਤੇ ਇਸ ਦੀ ਵਰਤੋਂ ਤੋਂ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ ਵਿਚ ਸੋਧ ਵੀ ਕੀਤੀ ਗਈ ਸੀ। ਕੇਂਦਰ ਨੂੰ ਇਸੇ ਸੋਧ ’ਤੇ ਮੁੱਖ ਇਤਰਾਜ਼ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਦਿਹਾਤੀ ਵਿਕਾਸ ਫੰਡ ਦਾ ਪੈਸਾ ਸਿਰਫ਼ ਖ਼ਰੀਦ ਕੇਂਦਰਾਂ ਦੇ ਵਿਕਾਸ ’ਤੇ ਹੀ ਖ਼ਰਚ ਕੀਤਾ ਜਾਵੇ ਨਾ ਕਿ ਬਾਕੀ ਕੰਮਾਂ ਉੱਤੇ ਹੋਵੇ।

Leave a Reply

Your email address will not be published. Required fields are marked *