ਕੇਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਵਾਧੂ ਕੋਲਾ ਦੇਣ ਤੋ ਕੀਤਾ ਇਨਕਾਰ।
1 min read
ਕੇਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਵਾਧੂ ਕੋਲਾ ਦੇਣ ਤੋ ਕੀਤਾ ਇਨਕਾਰ।ਇਸਦੇ ਦੋਰਾਨ ਹੀ ਕੇਦਰ ਸਰਕਾਰ ਵੱਲੋ ਚਿੱਠੀ ਲਿਖੀ ਗਈ ਹੈ ।ਜਿਸ ਵਿੱਚ ਇਹ ਕਿਹਾ ਗਿਆ ਕਿ ਪੰਜਾਬ ਦੇ ਸਮੇਤ ਹੋਰ ਰਾਜ਼ਾ ਨੂੰ ਵਾਧੂ ਕੋਲਾ ਨਹੀ ਦਿੱਤਾ ਜਾਵੇਗਾ।ਉਹਨਾ ਕਿਹਾ ਕਿ ਕੋਲਾ ਨੂੰ ਇੰਪੋਰਟ ਕਰਕੇ ਕਮੀ ਨੂੰ ਪੂਰਾ ਕਰਨ ਲਈ ਕਿਹਾ ਗਿਆ ਹੈ।ਪ੍ਰਾਈਵੇਟ ਪਲਾਂਟ ਮਹਿੰਗੇ ਕੋਲੇ ਦਾ ਬਹਾਨਾ ਨਹੀ ਦੇ ਸਕਦੇ।
ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਲੇ ਦੀ ਢੁੱਕਵੀਂ ਸਪਲਾਈ ਦੇਣ ਤੋਂ ਪੱਲਾ ਝਾੜ ਲਿਆ ਹੈ ਅਤੇ ਵਿਦੇਸ਼ੀ ਕੋਲਾ ਲੈਣ ਦਾ ਮਸ਼ਵਰਾ ਦਿੱਤਾ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਪੰਜਾਬ ਸਣੇ ਸਾਰੀਆਂ ਸੂਬਾ ਸਰਕਾਰਾਂ ਨੂੰ 26 ਮਾਰਚ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਹਰ ਸੂਬੇ ਨੂੰ ਕੋਲੇ ਦੀ ਕਮੀ ਦੇ ਲਿਹਾਜ਼ ਨਾਲ ਨਹੀਂ ਸਗੋਂ ਅਨੁਪਾਤ ਮੁਤਾਬਕ ਸਪਲਾਈ ਦਿੱਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਕੋਲਾ ਖ਼ਤਮ ਹੋਣ ’ਤੇ ਕੇਂਦਰ ਤੋਂ ਇਸ ਦੀ ਵਾਧੂ ਸਪਲਾਈ ਨਹੀਂ ਮਿਲ ਸਕੇਗੀ। ਪੰਜਾਬ ਨੂੰ ਹੁਣ ਵਿਦੇਸ਼ੀ ਕੋਲੇ ਦੀ ਸਪਲਾਈ ’ਤੇ ਨਿਰਭਰ ਹੋਣਾ ਪਵੇਗਾ।
