ਕੈਪਟਨ ਅਮਰਿੰਦਰ ਸਿੰਘ ਨੇ ਈਦ ਮੌਕੇ ਮਾਲੇਰਕੋਟਲਾ ਨੂੰ ਐਲਾਨਿਆ ਪੰਜਾਬ ਦਾ 23ਵਾਂ ਨਵਾਂ ਜ਼ਿਲ੍ਹਾ
1 min readਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਿੱਥੇ ਲੋਕਾਂ ਨੂੰ ਈਦਵਧਾਈ ਦਿੱਤੀ ਗਈ ਹੈ ,ਉੱਥੇ ਹੀ ਮਲੇਰਕੋਟਲਾ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਹੁਣ ਪੰਜਾਬ ਦਾ 23ਵਾਂ ਜ਼ਿਲ੍ਹਾ ਹੋਵੇਗਾ ,ਜਦਕਿ ਇਸ ਤੋਂ ਪਹਿਲਾਂ ਪੰਜਾਬ ‘ਚ 22 ਜ਼ਿਲ੍ਹੇ ਸਨ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅਹਿਮਦਗੜ੍ਹ, ਧੂਰੀ,ਅਮਰਗੜ੍ਹ, ਅਤੇ ਮਾਲੇਰਕੋਟਲਾ ਸ਼ਹਿਰ ਨੂੰ ਸ਼ਾਮਿਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਵਿੱਚ ਨਵੇਂ ਡੀਸੀ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ।

ਜਿਸ ਨਾਲ ਸ਼ਹਿਰ ਵਾਸੀਆਂ ਨੂੰ ਰਾਹਤ ਮਿਲੇਗੀ ,ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਲਈ ਸੰਗਰੂਰ ਜਾਣਾ ਪੈਂਦਾ ਸੀ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਲੇਰਕੋਟਲਾ ‘ਚ 500 ਕਰੋੜ ਦੀ ਲਾਗਤ ਨਾਲ ਨਵਾਂ ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸ਼ੇਰ ਮੁਹੰਮਦ ਖਾਨ ਦੇ ਨਾਮ ‘ਤੇ ਕਾਲਜ ਬਣੇਗਾ ,ਜਿਸ ਦੇ ਸ਼ੁਰੂਆਤੀ ਕੰਮ ਲਈ 50 ਕਰੋੜ ਦਾ ਐਲਾਨ ਕੀਤਾ ਗਿਆ ਹੈ।ਇਸ ਦੇ ਇਲਾਵਾ ਮਲੇਰਕੋਟਲਾ ਵਾਸੀਆਂ ਲਈ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੂਸਰਾ ਲੜਕੀਆਂ ਵਾਸਤੇ 12 ਕਰੋੜ ਦੀ ਲਾਗਤ ਨਾਲ ਕਾਲਜ ਬਣਾਇਆ ਜਾਏਗਾ। ਇੱਕ ਬੱਸ ਸਟੈਂਡ, ਇੱਕ ਔਰਤਾਂ ਲਈ ਥਾਣਾ ਬਣੇਗਾ ,ਜਿਸ ਨੂੰ ਸਿਰਫ਼ ਔਰਤਾਂ ਹੀ ਚਲਾਉਣਗੀਆਂ