November 29, 2022

Aone Punjabi

Nidar, Nipakh, Nawi Soch

ਕੋਰੋਨਾ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੇ ਚੁੱਕਿਆ ਬੀੜਾ,ਪਿੰਡਾਂ ‘ਚ ਲੱਗੇ ਠੀਕਰੀ ਪਹਿਰੇ

1 min read

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਲੋਕ ਸਤਰਕ ਹੋ ਗਏ ਹਨ , ਲੋਕ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ , ਇਸ ਤਹਿਤ ਲੋਕ ਹੁਣ ਆਪਣੀ ਸੁਰੱਖਿਆ ਵੀ ਆਪਣੇ ਹੱਥਾਂ ‘ਚ ਲੈ ਰਹੇ ਹਨ। ਕੋਰੋਨਾ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪੁਲਿਸ ਨੇ ਹੁਣ ਪੰਚਾਇਤਾਂ ਨਾਲ ਮੀਟਿੰਗਾਂ ਕਰ ਪਿੰਡਾਂ ਦੇ ਦਾਖਲੇ ਉੱਪਰ ਠੀਕਰੀ ਪਹਿਰੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਸ਼ਨੀਵਾਰ ਥਾਣਾ ਸਦਰ ਮੁਖੀ ਪ੍ਰਭਜੀਤ ਸਿੰਘ ਵਲੋਂ ਅੱਧੀ ਦਰਜਨ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗਾਂ ਕਰ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮੌਜੂਦ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨਾਲ ਸਬੰਧਿਤ ਥਾਣਾ ਮੁਖੀਆਂ ਨੂੰ ਮੀਟਿੰਗਾਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ’ਚ ਕੋਰੋਨਾ ਦੀ ਦੂਸਰੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਬਿਨਾਂ ਵਜ੍ਹਾ ਘਰੋਂ ਉਨ੍ਹਾਂ ਦੱਸਿਆ ਕਿ ਥਾਣਾ ਮੁਖੀਆਂ ਨੂੰ ਪਿੰਡ ਵਾਸੀਆਂ ਦੀ ਕੋਰੋਨਾ ਵੈਕਸੀਨ ਮੁਕੰਮਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਪੰਚਾਇਤਾਂ ਪਿੰਡਾਂ ਦੇ ਮੁੱਖ ਰਸਤਿਆਂ ਤੇ ਦਾਖਲੇ ਗੇਟਾਂ ਉੱਪਰ ਰੋਜ਼ਾਨਾ ਠੀਕਰੀ ਪਹਿਰੇ ਲਗਾਏਗੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਵਲੋਂ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ

Leave a Reply

Your email address will not be published. Required fields are marked *