October 26, 2021

Aone Punjabi

Nidar, Nipakh, Nawi Soch

ਕੋਰੋਨਾ: ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਨੇ 21 ਅਗਸਤ ਤੱਕ ਸਾਰੇ ਪ੍ਰੋਗਰਾਮ ਕੀਤੇ ਰੱਦ

1 min read
ਕੋਰੋਨਾ: ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਨੇ 21 ਅਗਸਤ ਤੱਕ ਸਾਰੇ ਪ੍ਰੋਗਰਾਮ ਕੀਤੇ ਰੱਦ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ (Radha Swami Satsang Dera Beas) ਨੇ 21 ਅਗਸਤ ਤੱਕ ਦੇ ਸਾਰੇ ਸਤਿਸੰਗ ਅਤੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ। ਪਿਛਲੇ ਸਾਲ ਮਾਰਚ ਮਹੀਨੇ ਤੋਂ ਇਸ ਧਾਰਮਿਕ ਸੰਸਥਾਨ ਵਿਚ ਕੋਈ ਪ੍ਰੋਗਰਾਮ ਜਾਂ ਸਤਿਸੰਗ ਆਯੋਜਿਤ ਨਹੀਂ ਕੀਤਾ ਗਿਆ ਹੈ।

ਡੇਰੇ ਵਿੱਚ ਬਾਹਰੀ ਲੋਕਾਂ ਅਤੇ ਸੰਗਤਾਂ ਦੇ ਦਾਖਲੇ ਉੱਤੇ ਵੀ ਪਾਬੰਦੀ ਲਗਾਈ ਗਈ ਹੈ। ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਕੋਰੋਨਾ ਪੀਰੀਅਡ ਦੇ ਦੌਰਾਨ ਵੀ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇ ਰਿਹਾ ਹੈ।

ਸੰਸਥਾ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਦੂਜਾ ਸਭ ਤੋਂ ਵੱਡਾ ਕੋਵਿਡ ਸੈਂਟਰ ਬਣਾਇਆ ਹੈ। ਇਸਦਾ ਨਾਮ ਮਾਂ ਅਹਿਲਿਆ ਕੋਵਿਡ ਕੇਅਰ ਸੈਂਟਰ ਰੱਖਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕੋਵਿਡ ਵਿਰੁੱਧ ਲੜਾਈ ਵਿੱਚ ਰਾਧਾ ਸਵਾਮੀ ਸਤਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *