ਕੱਚੇ ਮੁਲਾਜ਼ਮਾਂ ਬਾਰੇ ‘ਵ੍ਹਾਈਟ ਪੇਪਰ’ ਜਾਰੀ ਕਰੇ ਸਰਕਾਰ : ਅਮਨ ਅਰੋੜਾ
1 min read
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋਡ਼ਾ ਨੇ ਚੰਨੀ ਸਰਕਾਰ ਕੋਲੋਂ ਸੂਬੇ ਦੇ ਕੁੱਲ ਬੇਰੁਜ਼ਗਾਰਾਂ ਦੀ ਗਿਣਤੀ, ਬੇਰੁਜ਼ਗਾਰੀ ਭੱਤਾ ਹਾਸਲ ਕਰ ਰਹੇ ਬੇਰੁਜ਼ਗਾਰਾਂ ਦੇ ਜ਼ਿਲ੍ਹਾ ਪੱਧਰੀ ਅੰਕਡ਼ੇ, ਵੱਖ- ਵੱਖ ਵਿਭਾਗਾਂ ’ਚ ਠੇਕਾ ਅਤੇ ਆਊਟ ਸੋਰਸਿੰਗ ਤਹਿਤ ਨੌਕਰੀ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਸੰਖਿਆ, ਸਰਕਾਰੀ ਕਾਲਜਾਂ ’ਚ ਕਈ ਸਾਲਾਂ ਤੋਂ ਬਤੌਰ ਗੈਸਟ ਫੈਕਿਲਟੀ ਸੇਵਾਵਾਂ ਦੇ ਰਹੇ ਅਧਿਆਪਕਾਂ ਸਮੇਤ ਪਿੱਛਲੇ ਪੌਣੇ ਪੰਜ ਸਾਲਾਂ ’ਚ ਕੀਤੀ ਨਵੀਂ ਭਰਤੀ ਅਤੇ ਪੱਕੇ ਕੀਤੇ ਕੱਚੇ ਮੁਲਾਜ਼ਮਾਂ ਦੀ ਵਿਭਾਗੀ ਪੱਧਰ ’ਤੇ ਸੰਖਿਆ ਸੰਬੰਧੀ ‘ਵਾਇਟ ਪੇਪਰ’ ਜਾਰੀ ਕਰਨ ਦੀ ਮੰਗ ਕੀਤੀ ਹੈ।
ਅਰੋਡ਼ਾ ਨੇ ਕਿਹਾ ਕਿ ਪੌਣੇ ਪੰਜ ਸਾਲਾਂ ਤੋਂ ਰੈਗੂਲਰ ਨੌਕਰੀਆਂ ਲਈ ਜੱਦੋਜਹਿਦ ਕਰ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰਾਂ, ਗੈਸਟ ਫੈਕਿਲਟੀ ਅਧਿਆਪਕਾਂ, ਠੇਕਾ ਭਰਤੀ ਅਤੇ ਆਊਟ ਸੋਰਸਿੰਗ ਕੱਚੇਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਸਿਰਫ਼ ਗੁਮਰਾਹ ਹੀ ਨਹੀਂ ਕਰ ਰਹੀ, ਸਗੋਂ ਇਸ ਗੁਮਰਾਹਕੁੰਨ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦਾ ਵੀ ਦੁਰਉਪਯੋਗ ਕਰ ਰਹੀ ਹੈ। ਅਮਨ ਅਰੋਡ਼ਾ ਨੇ ਕਿਹਾ ਕਿ ਬੇਸ਼ੱਕ ਬਹੁਤ ਦੇਰ ਨਾਲ ਹੀ ਸਹੀ, ਪਰ ਸਰਕਾਰ ਵੱਲੋਂ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ। ਪਰ ਚੰਨੀ ਸਰਕਾਰ ਨੂੰ ਵਿਭਾਗਾਂ ਅਨੁਸਾਰ ਵੇਰਵਾ ਦੇਣਾ ਪਵੇਗਾ, ਕਿਉਂਕ ਚੰਨੀ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਅੰਕਡ਼ਿਆਂ ਅਤੇ ਐਲਾਨੇ ਜਾ ਰਹੇ ਫ਼ੈਸਲਿਆਂ ’ਤੇ ਅਮਲ ਹੋ ਸਕਣਾ ਸਵਾਲਾਂ ਦੇ ਘੇਰੇ ਵਿੱਚ ਹੈ ਜਿਸ ਦੀ ਮਿਸਾਲ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਤਕਨੀਕੀ ਸਿੱਖਿਆ ਮੰਤਰੀ ਲਾਏ ਗਏ ਅਖੌਤੀ ਰੁਜ਼ਗਾਰ ਮੇਲਿਆਂ ਬਾਰੇ ਦਾਅਵੇ ਅਤੇ ਹਕੀਕਤ ’ਚ ਦਿਨ- ਰਾਤ ਦਾ ਫ਼ਰਕ ਸਭ ਨੇ ਦੇਖਿਆ ਹੈ। ਸਰਕਾਰ 20 ਲੱਖ ਨੌਕਰੀਆਂ ਦੇ ਦਾਅਵੇ ਕਰਦੀ ਰਹੀ ਹੈ, ਪਰ ਅਸਲੀਅਤ ’ਚ ਇਹ ਸਾਰੇ ਰੁਜ਼ਗਾਰ ਮੇਲੇ ਢੌਂਗ ਅਤੇ ਫ਼ਰਜ਼ੀਵਾਡ਼ਾ ਹੀ ਸਾਬਤ ਹੋਏ। ਮੁਲਾਜ਼ਮਾਂ ਨੂੰ ਕੁੱਟ ਦੀ ਆ ਰਹੀ ਕਾਂਗਰਸ ਸਰਕਾਰ ਹੁਣ ਆਪਣੇ ਅੰਤਿਮ ਸਮੇਂ ’ਤੇ ਲੋਕਾਂ ਨੂੰ ਇੱਕ ਵਾਰ ਗੁੰਮਰਾਹ ਕਰਨ ਦੀਆਂ ਚਾਲਾਂ ਖੇਡਣ ਲੱਗੀ ਹੈ।
