July 6, 2022

Aone Punjabi

Nidar, Nipakh, Nawi Soch

ਕੱਲ੍ਹ CM ਚੰਨੀ ਦੀ ਆਮਦ ਨੂੰ ਲੈ ਕੇ ਅਧਿਆਪਕ ਫਰੰਟ ਦੇ ਆਗੂਆਂ ਦੀ ਗ੍ਰਿਫ਼ਤਾਰੀ,

1 min read

ਕਾਂਗਰਸ ਦੀ ਸਰਕਾਰ ਦੇ ਇਸ਼ਾਰੇ ‘ਤੇ ਅੱਜ ਸਵੇਰੇ ਤੋਂ ਹੀ ਲਗਾਤਾਰ ਸਾਂਝੇ ਅਧਿਆਪਕ ਫਰੰਟ ਪੰਜਾਬ ਦੇ ਅਧਿਆਪਕਾਂ ਦੇ ਘਰਾਂ ‘ਤੇ ਪੁਲਿਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਕਲਾਂ ਤੋਂ ਅਧਿਆਪਕ ਆਗੂ ਪਰਗਟਜੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਜ਼ਬਰਨ ਥਾਣੇ ਬੰਦ ਕਰ ਦਿੱਤਾ ਹੈ, ਜਿਸ ਦੇ ਰੋਸ ਵਜੋਂ ਮੋਗਾ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਧਰਮਕੋਟ ਥਾਣੇ ਦਾ ਘਿਰਾਓ ਕਰਦੇ ਹੋਏ ਥਾਣੇ ਮੂਹਰੇ ਧਰਨਾ ਲਗਾਇਆ ਹੈ। ਅਧਿਆਪਕ ਆਗੂ ਜੱਜਪਾਲ ਬਾਜੇ ਕੇ, ਬਲਜਿੰਦਰ ਧਾਲੀਵਾਲ, ਅਮਨ ਮਟਵਾਣੀ ਗੁਰਪ੍ਰੀਤ ਅੰਮੀਵਾਲ, ਗੁਰਮੀਤ ਢੋਲੇਵਾਲ ਨੇ ਕਿਹਾ ਕਿ ਜਦ ਤਕ ਅਧਿਆਪਕ ਆਗੂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਕੱਲ੍ਹ ਨੂੰ ਮੁੱਖ ਮੰਤਰੀ ਦੇ ਦੇ ਪ੍ਰੋਗਰਾਮ ਸਮੇਂ ਅਧਿਆਪਕ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਗ੍ਰਿਫਤਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਧਰਮਕੋਟ ਆਮਦ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਇਸ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸਰਕਾਰ ਦੇ ਇਸ ਅਤਿਆਚਾਰੀ ਰਵੱਈਏ ਦਾ ਪੁਰਜ਼ੋਰ ਵਿਰੋਧ ਕਰਦਿਆਂ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਮੈਂ ਅਧਿਆਪਕ ਫਰੰਟ ਨੂੰ ਵਿਸ਼ਵਾਸ਼ ਦਿਵਾਉਂਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *