January 31, 2023

Aone Punjabi

Nidar, Nipakh, Nawi Soch

ਕੱਲ ਤੋਂ ਬੰਦ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਇਹ ਸਹੂਲਤ, ਜਾਣੋ ਨਵੀਆਂ ਹਦਾਇਤਾਂ

1 min read

 ਕੋਵਿਡ ਮਹਾਂਮਾਰੀ ਦੌਰਾਨ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹੁਣ ਖ਼ਤਮ ਕੀਤਾ ਜਾ ਰਿਹਾ ਹੈ। ਇਹ ਰਿਆਇਤਾਂ 8 ਨਵੰਬਰ ਤੋਂ ਖਤਮ ਹੋ ਰਹੀਆਂ ਹਨ। ਹੁਣ ਸਰਕਾਰੀ ਮੁਲਾਜ਼ਮਾਂ ਨੂੰ ਦਫ਼ਤਰ ਵਿੱਚ ਪੂਰੇ ਸਮੇਂ ਦੀ ਹਾਜ਼ਰੀ ਦਰਜ ਕਰਵਾਉਣੀ ਹੋਵੇਗੀ। ਹਾਜ਼ਰੀ ਦਰਜ ਕਰਵਾਉਣ ਲਈ ਬਾਇਓਮੀਟ੍ਰਿਕ ਪ੍ਰਣਾਲੀ (Biometric Attendance) ਨੂੰ ਕੱਲ ਸੋਮਵਾਰ ਤੋਂ ਬਹਾਲ ਕੀਤਾ ਜਾ ਰਿਹਾ ਹੈ।

Biometric Attendance ਸਬੰਧੀ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਡਿਪਟੀ ਸਕੱਤਰ ਉਮੇਸ਼ ਕੁਮਾਰ ਭਾਟੀਆ ਦੇ ਅਨੁਸਾਰ, ਕੋਰੋਨਾ ਮਹਾਂਮਾਰੀ (Covid 19) ਦੇ ਮੱਦੇਨਜ਼ਰ, ਦਫਤਰਾਂ ਵਿੱਚ ਘੱਟ ਗਿਣਤੀ ਵਿੱਚ ਕਰਮਚਾਰੀਆਂ ਨੂੰ ਬੁਲਾਉਣ ਅਤੇ ਕੰਮ ਦੇ ਘੰਟੇ ਘਟਾਉਣ ਵਰਗੀਆਂ ਰਿਆਇਤਾਂ ਨੂੰ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ ਸੀ। ਹੁਣ 8 ਨਵੰਬਰ ਤੋਂ ਹਰ ਕਰਮਚਾਰੀ ਨੂੰ ਬਾਇਓਮੈਟ੍ਰਿਕ ਹਾਜ਼ਰੀ ਦਰਜ ਕਰਨੀ ਪਵੇਗੀ।ਕੇਂਦਰ ਸਰਕਾਰ (Center Government) ਨੇ ਇਸ ਦੇ ਲਈ ਪੂਰੀ ਗਾਈਡਲਾਈਨ ਜਾਰੀ ਕਰ ਦਿੱਤੀ ਹੈ। ਗਾਈਡਲਾਈਨ ਮੁਤਾਬਕ ਬਾਇਓਮੈਟ੍ਰਿਕ ਮਸ਼ੀਨ ਦੇ ਨੇੜੇ ਸੈਨੀਟਾਈਜ਼ਰ ਰੱਖਣਾ ਜ਼ਰੂਰੀ ਹੋਵੇਗਾ। ਸਾਰੇ ਕਰਮਚਾਰੀ ਹਾਜ਼ਰੀ ਦਰਜ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੈਨੀਟਾਈਜ਼ਰ ਨਾਲ ਆਪਣੇ ਹੱਥ ਸਾਫ਼ ਕਰਨਗੇ

Leave a Reply

Your email address will not be published. Required fields are marked *