ਖੇਤੀ ਕਾਨੂੰਨ ਤਾਂ ਕਿਸਾਨਾਂ ਦੇ ਭਲੇ ਲਈ ਸਨ, ਬੜਾ ਫਾਇਦਾ ਹੋਣਾ ਸੀ ਪਰ ਕਿਸਾਨ ਸਮਝ ਨਹੀਂ ਸਕੇ: ਤੋਮਰ
1 min read
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ, ਪਰ ਅਫਸੋਸ ਪ੍ਰਗਟਾਇਆ ਕਿ ਸਰਕਾਰ ਕੁਝ ਕਿਸਾਨ ਸਮੂਹਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਲਾਭਾਂ ਬਾਰੇ ਭਰੋਸਾ ਦੇਣ ਵਿੱਚ ਅਸਫਲ ਰਹੀ ਹੈ।
ਤੋਮਰ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਸਰਕਾਰ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਲਿਆ ਕੇ ਕਿਸਾਨ ਭਾਈਚਾਰੇ ਦੀਆਂ ਦਰਪੇਸ਼ ਰੁਕਾਵਟਾਂ ਨੂੰ ਦੂਰ ਕਰਨਾ ਚਾਹੁੰਦੀ ਸੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵੱਲੋਂ ਪਾਸ ਕੀਤੇ ਗਏ ਇਨ੍ਹਾਂ ਕਾਨੂੰਨਾਂ ਦਾ ਕਿਸਾਨਾਂ ਨੂੰ ਜ਼ਰੂਰ ਫਾਇਦਾ ਹੁੰਦਾ। ਇਨ੍ਹਾਂ ਕਾਨੂੰਨਾਂ ਪਿੱਛੇ ਪ੍ਰਧਾਨ ਮੰਤਰੀ ਦਾ ਇਰਾਦਾ ਕਿਸਾਨਾਂ ਦੇ ਜੀਵਨ ਵਿੱਚ “ਕ੍ਰਾਂਤੀਕਾਰੀ ਤਬਦੀਲੀ” ਲਿਆਉਣਾ ਸੀ।
ਤੋਮਰ ਨੇ ਕਿਹਾ, ‘ਮੈਂ ਦੁਖੀ ਹਾਂ ਕਿ ਅਸੀਂ ਕੁਝ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦੇ ਫਾਇਦਿਆਂ ਬਾਰੇ ਯਕੀਨ ਨਹੀਂ ਦਿਵਾ ਸਕੇ।’ ਪ੍ਰਧਾਨ ਮੰਤਰੀ ਨੇ ਹਮੇਸ਼ਾ ਇਨ੍ਹਾਂ ਕਾਨੂੰਨਾਂ ਰਾਹੀਂ ਖੇਤੀ ਖੇਤਰ ਵਿੱਚ ਬਦਲਾਅ ਲਿਆਉਣ ਦੀ ਕੋਸ਼ਿਸ਼ ਕੀਤੀ। ਪਰ ਅਜਿਹੀ ਸਥਿਤੀ ਪੈਦਾ ਹੋ ਗਈ ਕਿ ਕੁਝ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਵਿੱਚ ਦਿੱਕਤਾਂ ਨਜ਼ਰ ਆਈਆਂ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਤਰਕਸੰਗਤ ਚਰਚਾ ਲਈ ਗੱਲਬਾਤ ਦਾ ਰਾਹ ਅਪਣਾਇਆ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ, “ਅਸੀਂ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਸਫਲ ਨਹੀਂ ਹੋਏ।
