ਗਣਤੰਤਰ ਦਿਵਸ 2022 ‘ਤੇ ਦਿੱਲੀ ‘ਚ ਹੋਈ ਪਰੇਡ ‘ਚ ਪੰਜਾਬ ਦੀ ਝਾਕੀ ਨੇ ਸਾਰਿਆਂ ਦਾ ਦਿਲ ਜਿੱਤ ਲਿਆ।
1 min read

ਜਲੰਧਰ ਦੇ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦਿਖਾ ਕੇ ਕਰਤਾਰਪੁਰ ਦਾ ਨਾਂ ਪੂਰੀ ਦੁਨੀਆ ‘ਚ ਰੌਸ਼ਨ ਕਰ ਕੇ ਜਲੰਧਰ ਦਾ ਮਾਣ ਵਧਾਇਆ ਹੈ। ਪੰਜਾਬ ਦੀ ਇਹ ਝਾਕੀ ਸੂਬੇ ਨਾਲ ਜੁੜੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਸੰਘਰਸ਼ ਦੀ ਕਹਾਣੀ ਨੂੰ ਦਰਸਾਉਂਦੀ ਹੈ। ਇਸ ਵਿੱਚ ਜਲ੍ਹਿਆਂਵਾਲਾ ਬਾਗ ਦੇ ਦੋਸ਼ੀ ਮਾਈਕਲ ਓਡਵਾਇਰ ਦੀ ਹੱਤਿਆ ਕਰਦੇ ਹੋਏ ਭਗਤ ਸਿੰਘ, ਸੁਖਦੇਵ, ਰਾਜਗੁਰੂ ਅਤੇ ਸਰਦਾਰ ਊਧਮ ਸਿੰਘ ਦੇ ਬੁੱਤਾਂ ਦੇ ਨਾਲ ਲਾਲਾ ਲਾਜਪਤ ਰਾਏ ‘ਤੇ ਹੋਏ ਲਾਠੀਚਾਰਜ ਨੂੰ ਦਰਸਾਇਆ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਦੀ ਜੰਗ-ਏ-ਆਜ਼ਾਦੀ ਯਾਦਗਾਰ ਵੀ ਦਿਖਾਈ ਗਈ ਹੈ। ਜਿਸ ਦੀ ਪੰਜਾਬ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।

ਕਰਤਾਰਪੁਰ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਜੰਗ-ਏ-ਆਜ਼ਾਦੀ ਯਾਦਗਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੀ। ਇਸ ਨੂੰ ਦੇਖਣ ਲਈ ਦੇਸ਼ ਭਰ ਤੋਂ ਲੋਕ ਆ ਰਹੇ ਹਨ।
