July 1, 2022

Aone Punjabi

Nidar, Nipakh, Nawi Soch

ਗੁਰਨਾਮ ਸਿੰਘ ਚੜੂਨੀ ਅੱਜ ਕਰਨਗੇ ਨਵੀਂ ਸਿਆਸੀ ਪਾਰਟੀ ਦਾ ਐਲਾਨ

1 min read

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅੱਜ ਸ਼ਨੀਵਾਰ ਨੂੰ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਚੰਡੀਗੜ੍ਹ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਕਿਸਾਨ ਆਗੂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰਨਗੇ।

ਵੀਰਵਾਰ ਰਾਤ ਕੁਰੂਕਸ਼ੇਤਰ ਜ਼ਿਲ੍ਹੇ ਦੇ ਆਪਣੇ ਪਿੰਡ ਪਰਤਣ ਉਤੇ ਚੜੂਨੀ ਦਾ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਇਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ‘ਚ ਚੋਣ ਨਹੀਂ ਲੜਨਗੇ।

ਚੜੂਨੀ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਆਪਣੇ ਮਿਸ਼ਨ ਪੰਜਾਬ 2022 ਤਹਿਤ ਚੜੂਨੀ ਚਾਹੁੰਦੇ ਹਨ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਰਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਹਟਾਉਣ ਲਈ ਚੋਣ ਲੜਨ।

ਸ਼ੁੱਕਰਵਾਰ ਨੂੰ ਟਾਈਮਜ਼ ਆਫ ਇੰਡੀਆ ਨਾਲ ਗੱਲਬਾਤ ਦੌਰਾਨ ਚੜੂਨੀ ਨੇ ਕਿਹਾ ਸੀ, “ਮੈਂ ਪੰਜਾਬ ਤੋਂ ਚੋਣ ਨਹੀਂ ਲੜਾਂਗਾ, ਪਰ ਇਨ੍ਹਾਂ ਚੋਣਾਂ ਲਈ ਆਪਣੀ ਪਾਰਟੀ ਦਾ ਉਮੀਦਵਾਰ ਖੜ੍ਹਾ ਕਰਾਂਗਾ।” ਅਸੀਂ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਆਪਣੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।

Leave a Reply

Your email address will not be published. Required fields are marked *