January 27, 2023

Aone Punjabi

Nidar, Nipakh, Nawi Soch

ਗੁਰੂਦੁਆਰਾ ਸਾਹਿਬ ਦੇ 22 ਸਾਲਾਂ ਸੇਵਾਦਾਰ ਨੇ ਕੀਤੀ ਆਤਮਹੱਤਿਆ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰਾਂ ਉਪਰ ਲਗੇ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ

1 min read

ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਦੇ 22 ਸਾਲਾਂ ਦੇ ਸੇਵਾਦਾਰ ਧਰਮਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਕੀਤੀ ਆਤਮਹੱਤਿਆ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰਾਂ ਉਪਰ ਨੌਜਵਾਨ ਨੂੰ ਤੰਗ-ਪ੍ਰਸ਼ਾਨ ਕਰਨ ਦੇ ਲਗਾਏ ਆਰੋਪ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ  ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਜਾਂਚ ਕੀਤੀ ਸ਼ੁਰੂ

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਧਰਮਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਦੀ ਉਮਰ 22 ਸਾਲ ਸੀ ਅਤੇ ਉਹ ਗੁਰੂਦੁਆਰਾ ਸ਼੍ਰੀ ਦਮਦਮਾ ਸਾਹਿਬ ਵਿੱਚ ਸੇਵਾਦਾਰ ਵਜੋਂ ਨੌਕਰੀ ਕਰਦਾ ਸੀ ਅਤੇ ਗੁਰਦੁਆਰਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਉਸ ਨੂੰ ਪਿੱਛਲੇ ਕੁੱਝ ਦਿਨਾਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਉਸ ਤੋਂ ਡਬਲ ਕੰਮ ਲਿਆ ਜਾ ਰਿਹਾ ਸੀ ਤਾਂ ਜੋ ਧਰਮਜੀਤ ਸਿੰਘ ਤੰਗ ਪ੍ਰੇਸ਼ਾਨ ਹੋ ਕੇ ਨੌਕਰੀ ਛੱਡ ਦੇਵੇ ਪਰ 22 ਤਰੀਕ ਨੂੰ ਉਸਨੇ ਦੁਖੀ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਇਲਾਜ ਦੌਰਾਨ ਉਸਦੀ ਅੱਜ ਮੌਤ ਹੋ ਗਈ ਉਹਨਾਂ ਨੇ ਆਰੋਪ ਲਗਾਏ ਹਨ ਕਿ ਉਹਨਾਂ ਦੇ ਪੁੱਤਰ ਦੀ ਮੌਤ ਦੇ ਜਿੰਮੇਦਾਰ ਗੁਰੂਦੁਆਰਾ ਸਾਹਿਬ ਦੇ ਅਹੁਦੇਦਾਰ ਹਨ ਇਸ ਲਈ ਉਹਨਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ 

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਬਰਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸਦੇ ਪੁੱਤਰ ਧਰਮਜੀਤ ਸਿੰਘ ਨੇ ਗੁਰੂਦੁਆਰਾ ਸਾਹਿਬ ਦੇ ਰਸਿਵਰ ਗੁਰਮੁਖ ਸਿੰਘ ਅਤੇ ਉਸਦੇ 4 ਸਾਥੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕੀਤੀ ਹੈ ਇਸ ਲਈ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ 

This image has an empty alt attribute; its file name is vlcsnap-2022-02-28-13h07m55s204-1024x576.png

Leave a Reply

Your email address will not be published. Required fields are marked *