ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਦੇਹਾਂਤ, ਕੁਝ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ
1 min read
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਤਕਰੀਬਨ 14 ਸਾਲ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਰਹੇ। ਚਰਨਜੀਤ ਸਿੰਘ ਚੱਢਾ ਦੀ ਉਮਰ ਤਕਰੀਬਨ 90 ਸਾਲ ਸੀ ਅਤੇ ਕੁਝ ਦਿਨਾਂ ਤੋਂ ਉਹ ਬਿਮਾਰ ਚਲੇ ਆ ਰਹੇ ਸਨ।
