July 2, 2022

Aone Punjabi

Nidar, Nipakh, Nawi Soch

ਚੰਗੇ ਕੰਮ ਦੀ ਸ਼ੁਰੂਆਤ ਕਰਨੀ ਹੋਵੇ ਤਾਂ ਉਸ ਦੀ ਸ਼ੁਰੂਆਤ ਆਪਣੇ ਘਰ ਤੋਂ ਕਰਨੀ ਪੈਂਦੀ

1 min read
District Sri Muktsar Sahib, GOVERNMENT OF PUNJAB | India

 ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਅੱਜ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਪ੍ਰਭਜੋਤ ਕੌਰ ਨੇ ਦਿੱਤੀ।

ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੇ ਮੁੱਖ ਅਧਿਆਪਕ ਸ੍ਰੀਮਤੀ ਪੁਸ਼ਪਾ ਸੱਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਉਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ l

Leave a Reply

Your email address will not be published. Required fields are marked *