January 30, 2023

Aone Punjabi

Nidar, Nipakh, Nawi Soch

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, 24 ਦਸੰਬਰ ਨੂੰ ਪੈਣਗੀਆਂ ਵੋਟਾਂ

1 min read

ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਲਈ 24 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਨਾਮਜ਼ਦਗੀਆਂ 27 ਨਵੰਬਰ ਤੋਂ 4 ਦਸੰਬਰ ਤੱਕ ਭਰੀਆਂ ਜਾ ਸਕਦੀਆਂ ਹਨ। 6 ਦਸੰਬਰ ਨੂੰ ਛਾਂਟੀ ਕੀਤੀ ਜਾਵੇਗੀ ਅਤੇ 9 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਇਸ ਚੋਣ ਵਿੱਚ ਛੇ ਲੱਖ 30 ਹਜ਼ਾਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨੇ ਦੱਸਿਆ ਕਿ ਨਿਗਮ ਚੋਣਾਂ ਲਈ 694 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 35 ਵਾਰਡਾਂ ਵਿੱਚ ਚੋਣਾਂ ਕਰਵਾਉਣ ਲਈ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ।

ਇਸਤੋਂ ਇਲਾਵਾ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਨਾਲ ਗੱਲਬਾਤ ਹੋਈ ਹੈ, ਨਿਊਜ਼18 ਨੇ ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨਾਲ ਵਿਸ਼ੇਸ਼ ਗੱਲਬਾਤ ਕੀਤੀ ਕਿ ਇਸ ਚੋਣ ਨੂੰ ਲੈ ਕੇ ਹੋਰ ਕੀ-ਕੀ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਸਾਰੀ ਜਾਣਕਾਰੀ ਹਾਸਲ ਕਰਨ ਲਈ ਇੱਕ ਐਪ ਵੀ ਬਣਾਈ ਗਈ ਹੈ। ਇਸ ਵਾਰ ਚੋਣ ਪ੍ਰਚਾਰ 72 ਘੰਟੇ ਪਹਿਲਾਂ ਹੀ ਰੁਕ ਜਾਵੇਗਾ। ਉਮੀਦਵਾਰ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੋਣ ਪ੍ਰਚਾਰ ਕਰ ਸਕਣਗੇ। ਪੋਸਟਰ ਲਗਾਉਣ ਅਤੇ ਕੰਧਾਂ ‘ਤੇ ਲਿਖਣ ਦੀ ਸਖ਼ਤ ਮਨਾਹੀ ਹੋਵੇਗੀ

Leave a Reply

Your email address will not be published. Required fields are marked *