ਚੰਨੀ ਸਰਕਾਰ ਨੂੰ ਵੱਡਾ ਝਟਕਾ; ਟ੍ਰਿਬਿਊਨਲ ਨੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਲਾਈ ਰੋਕ
1 min read
ਬਿਜਲੀ ਸਮਝੌਤਿਆਂ ‘ਤੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਚਾਰ ਨਿੱਜੀ ਬਿਜਲੀ ਸਮਝੌਤੇ ਰੱਦ ਕਰਨ ‘ਤੇ ਸਟੇਅ ਲੱਗ ਗਿਆ ਹੈ। ਬਿਜਲੀ ਟ੍ਰਿਬਿਊਨਲ ਨੇ ਸਰਕਾਰ ਦੇ ਫੈਸਲੇ ਉਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਸਰਕਾਰ ਨੇ ਨਿੱਜੀ ਕੰਪਨੀਆਂ ਦੀ ਕਾਰਗੁਜ਼ਾਰੀ ਉਤੇ ਸਵਾਲ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਸੀ।ਕੁਝ ਕੰਪਨੀਆਂ ਨਾਲ ਸਮਝੌਤੇ ਰੱਦ ਵੀ ਕਰ ਦਿੱਤੇ ਸਨ। ਜਿਸ ਤੋਂ ਬਾਅਦ ਕੰਪਨੀਆਂ ਨੇ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਸੀ। ਹੁਣ ਬਿਜਲੀ ਟ੍ਰਿਬਿਊਨਲ ਨੇ ਸਰਕਾਰ ਦੇ ਫੈਸਲੇ ਉਤੇ ਰੋਕ ਲਗਾ ਦਿੱਤੀ ਹੈ।
ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪੰਜਾਬ ਦੀ ਸਿਆਸਤ ਵਿਚ ਵੀ ਬਿਜਲੀ ਸਮਝੌਤੇ ਇਕ ਵੱਡਾ ਮੁੱਦਾ ਹੈ ਤੇ ਸਰਕਾਰ ਨੇ ਲੋਕ ਰੋਹ ਤੇ ਸਿਆਸੀ ਦਬਾਅ ਕਾਰਨ ਹੀ ਸਮਝੌਤੇ ਰੱਦ ਕਰਨ ਵੱਲ ਕਦਮ ਵਧਾਏ ਸਨ
